ਕੋਰੋਨਾ ਪੀੜਤ ਦੇ ਅੰਤਿਮ ਸਸਕਾਰ ਦਾ ਲੋਕਾਂ ਨੇ ਕੀਤਾ ਵਿਰੋਧ, ਪ੍ਰਸ਼ਾਸਨ ਦੀ ਕੋਸ਼ਿਸ਼ ਤੋਂ ਬਾਅਦ ਹੋਇਆ ਸਸਕਾਰ - ਕੋਰੋਨਾ ਵਾਇਰਸ ਤੋਂ ਪੀੜਤ
ਜਲੰਧਰ: ਕੋਰੋਨਾ ਵਾਇਰਸ ਤੋਂ ਪੀੜਤ ਵਿਅਕਤੀਆਂ ਦੀਆਂ ਅੰਤਿਮ ਰਸਮਾਂ ਪੂਰੀਆਂ ਕਰਨ ਵਿੱਚ ਪ੍ਰਸ਼ਾਸਨ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਕੁਝ ਇਸੇ ਤਰ੍ਹਾਂ ਦਾ ਮਹੌਲ ਜਲੰਧਰ ਵਿੱਚ ਵੀ ਵੇਖਣ ਨੂੰ ਮਿਲਿਆ ਜਿੱਥੇ ਕੋੋਰੋਨਾ ਪੀੜਤ ਪ੍ਰਵੀਨ ਕੁਮਾਰ ਦੇ ਅੰਤਿਮ ਸਸਕਾਰ ਸਮੇਂ ਹੰਗਾਮਾਂ ਹੋ ਗਿਆ। ਮੁਹੱਲਾ ਵਾਸੀਆਂ ਨੇ ਸਸਕਾਰ ਦਾ ਵਿਰੋਧ ਕਰਦੇ ਹੋਏ ਕਿਹਾ ਇੱਥੇ ਸੰਘਣੀ ਅਬਾਦੀ ਹੈ ਅਤੇ ਵਾਇਰਸ ਫੈਲਣ ਦਾ ਖ਼ਤਰਾ ਹੈ। ਮੌਕੇ 'ਤੇ ਪਹੁੰਚੀ ਪੁਲਿਸ ਅਤੇ ਪ੍ਰਸ਼ਾਸਨ ਨੇ ਬਹੁਤ ਮੁਸ਼ਕਲ ਤੋਂ ਬਾਅਦ ਲੋਕਾਂ ਨੂੰ ਸਮਝਾ ਕੇ ਮ੍ਰਿਤਕ ਦਾ ਸਸਕਾਰ ਕੀਤਾ।