ਬਠਿੰਡਾ 'ਚ ਪਾਏ ਗਏ ਕੋਰੋਨਾ ਵਾਇਰਸ ਦੇ ਤਿੰਨ ਸ਼ੱਕੀ ਮਰੀਜ਼ - ਬਠਿੰਡਾ 'ਚ ਤਿੰਨ ਸ਼ੱਕੀ ਮਰੀਜ਼
ਕੋਰੋਨਾ ਵਾਇਰਸ ਦੇ ਨਾਲ ਦੇਸ਼- ਵਿਦੇਸ਼ ਹੁਣ ਤੱਕ ਲੱਖਾਂ ਲੋਕ ਸ਼ਿਕਾਰ ਹੋ ਚੁੱਕੇ ਹਨ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵੀ ਕੋਰੋਨਾ ਵਾਇਰਸ ਦੇ ਪਾਜਟਿਵ ਮਾਮਲੇ ਸਾਹਮਣੇ ਆਏ ਹਨ। ਬਠਿੰਡਾ 'ਚ ਕੋਰੋਨਾ ਵਾਇਰਸ ਦੇ ਤਿੰਨ ਸ਼ੱਕੀ ਮਰੀਜ਼ ਪਾਏ ਗਏ ਹਨ। ਤਿੰਨਾਂ ਸ਼ੱਕੀ ਮਰੀਜ਼ਾਂ ਨੂੰ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਰੱਖਿਆ ਗਿਆ ਹੈ। ਉਨ੍ਹਾਂ ਦੀ ਰਿਪੋਰਟ ਆਉਣ ਤੱਕ ਉਨ੍ਹਾਂ ਨੂੰ ਡਾਕਟਰੀ ਨਿਗਰਾਨੀ 'ਚ ਰੱਖਿਆ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਰਧਮਾਨ ਥਾਣਾ ਚੌਂਕੀ ਦੇ ਸਬ-ਇੰਸਪੈਕਟਰ ਗਣੇਸ਼ਵਰ ਨੇ ਦੱਸਿਆ ਕਿ ਪੁਲਿਸ ਨੂੰ ਇਹ ਸੂਚਨਾ ਮਿਲੀ ਸੀ ਸ਼ਹਿਰ ਦੇ ਤਿੰਨ ਲੋਕ ਪਿਛਲੇ ਦਿਨੀਂ ਕੀਨੀਆਂ ਤੇ ਨਿਊਜ਼ੀਲੈਂਡ ਦੀ ਯਾਤਰਾ ਕਰਕੇ ਵਾਪਸ ਪਰਤੇ ਸਨ ਪਰ ਉਨ੍ਹਾਂ 'ਚ ਕੋਰੋਨਾ ਵਾਇਰਸ ਦੇ ਲੱਛਣ ਨਹੀਂ ਮਿਲੇ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।