ਹੁਸ਼ਿਆਰਪੁਰ ਦੇ ਸਕੂਲਾਂ ਵਿੱਚ ਕੋਰੋਨਾ ਦਾ ਸਹਿਮ - ਹੁਸ਼ਿਆਰਪੁਰ
ਹੁਸ਼ਿਆਰਪੁਰ: ਕੋਰੋਨਾ ਦੇ ਵੱਧਦੇ ਕੇਸਾਂ ਵਿਚਾਲੇ ਜ਼ਿਲ੍ਹੇ ਦੇ ਕਈ ਸਕੂਲੀ ਵਿਦਿਆਰਥੀ ਤੇ ਅਧਿਆਪਕ ਕੋਰੋਨਾ ਪੌਜ਼ੀਟਿਵ ਪਾਏ ਗਏ। ਜਿਸ ਮਗਰੋਂ ਸਕੂਲ ਜਾਣ ਵਾਲੇ ਵਿਦਿਆਰਥੀਆਂ 'ਚ ਕੋਰੋਨਾ ਦਾ ਡਰ ਬਰਕਰਾਰ ਹੈ, ਉਥੇ ਹੀ ਅਧਿਆਪਕਾਂ ਨੇ ਕਿਹਾ ਕਿ ਸਕੂਲਾਂ 'ਚ ਕੋਰੋਨਾ ਤੋਂ ਬਚਾਅ ਹਦਾਇਤਾਂ ਦੀ ਪਾਲਣਾ ਕੀਤੀ ਜਾ ਰਹੀ ਹੈ, ਬੱਚਿਆਂ 'ਚ ਸਮਾਜਿਕ ਦੂਰੀ, ਉਨ੍ਹਾਂ ਨੂੰ ਮਾਸਕ ਪਾਉਣ ਲਈ ਸਮਝਾਇਆ ਜਾ ਰਿਹਾ ਹੈ। ਸਕੂਲ ਬੰਦ ਕੀਤੇ ਜਾਣ ਬਾਰੇ ਸਵਾਲ ਪੁੱਛੇ ਜਾਣ ਤੇ ਅਧਿਆਪਕਾਂ ਨੇ ਬੱਚਿਆਂ ਦੀ ਪੜ੍ਹਾਈ ਦਾ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਸਕੂਲ ਬੰਦ ਹੋ ਜਾਣਗੇ ਤਾਂ ਬੱਚਿਆਂ ਦੀ ਪੜ੍ਹਾਈ ਨਹੀਂ ਹੋ ਸਕੇਗੀ।