ਕੋੋਰੋਨਾ ਵਾਇਰਸ: ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਮੈਡੀਕਲ ਸੁਪਰਡੈਂਟ ਨੇ ਲੋਕਾਂ ਨੂੰ ਕੀਤੀ ਅਪੀਲ - Guru Gobind Singh Medical College
ਕੋਰੋਨਾ ਵਾਇਰਸ ਦੇ ਵੱਧਦੇ ਕਹਿਰ ਨੂੰ ਦੇਖਦੇ ਹੋਏ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਨੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬੱਚਣ ਦੀ ਅਪੀਲ ਕੀਤੀ। ਮੈਡੀਕਲ ਸੁਪਰਡੈਂਟ ਨੇ ਲੋਕਾਂ ਨੂੰ ਜਨਤਾ ਕਰਫਿਊ ਤਹਿਤ ਸੰਦੇਸ਼ ਦਿੰਦੇ ਹੋਏ ਕਿਹਾ ਕਿ ਉਹ ਜ਼ਿਆਦਾ ਤੋਂ ਜਿਆਦਾ ਆਪਣੇ ਘਰਾਂ ਦੇ ਅੰਦਰ ਹੀ ਸਮਾਂ ਵਤੀਤ ਕਰਨ ਤੇ ਸਮੂਹਿਕ ਅਦਾਰਿਆਂ 'ਚ ਜਾਣ ਤੋਂ ਪਰਹੇਜ ਕਰਨ।