ਕੋਰੋਨਾ ਵਾਇਰਸ ਦਾ ਕਹਿਰ: ਭਾਰਤ ਸਰਕਾਰ ਨੇ ਕਰਤਾਰਪੁਰ ਲਾਂਘਾ ਅਗਲੇ ਹੁਕਮਾਂ ਤੱਕ ਕੀਤਾ ਬੰਦ - Government of India closes Kartarpur Corridor
ਕੋਰੋਨਾ ਵਾਇਰਸ ਦਾ ਪ੍ਰਭਾਵ ਦੇਸ਼ ਵਿੱਚ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਪ੍ਰਭਾਵ ਨਾਲ ਹੋਰ ਲੋਕ ਪ੍ਰਭਾਵਿਤ ਨਾਂਅ ਹੋਣ ਇਸ ਲਈ ਭਾਰਤ ਸਰਕਾਰ ਨੇ 16 ਮਾਰਚ ਤੋਂ ਕਰਤਾਰਪੁਰ ਕੋਰੀਡੋਰ ਰਾਹੀਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਲਈ ਅਗਲੇ ਹੁਕਮਾਂ ਤੱਕ ਰੋਕ ਲੱਗਾ ਦਿੱਤੀ ਹੈ। ਇਸ ਤੋਂ ਇਲਾਵਾ ਜਿਨ੍ਹਾਂ ਸ਼ਰਧਾਲੂਆਂ ਨੇ ਕਰਤਾਰਪੁਰ ਸਾਹਿਬ ਜਾਣ ਲਈ ਅਪਲਾਈ ਕੀਤਾ ਹੈ ਉਹ ਸ਼ਰਧਾਲੂ ਅੱਜ ਜਾਣਗੇ। ਇਸ ਦੇ ਨਾਲ ਹੀ ਭਾਰਤ ਸਰਕਾਰ ਵੱਲੋਂ ਸਿਹਤ ਵਿਭਾਗ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹ ਸੈਮੀਨਾਰ ਲਗਾ ਕੇ ਲੋਕਾਂ ਨੂੰ ਜਾਗਰੂਕ ਕਰਨ ਤਾਂ ਜੋ ਲੋਕ ਆਪਣੀ ਸਿਹਤ ਦਾ ਧਿਆਨ ਰੱਖਣ ਅਤੇ ਇਤਿਹਾਤ ਵਰਤਣ।