ਕੋਰੋਨਾ ਵਾਇਰਸ : ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਆਉਣ ਵਾਲੇ ਲੋਕਾਂ ਦੀ ਹੋ ਰਹੀ ਹੈ ਜਾਂਚ - ਕੋਰੋਨਾ ਵਾਇਰਸ ਚੰਡੀਗੜ੍ਹ
ਚੰਡੀਗੜ੍ਹ : ਕੋਰੋਨਾ ਵਾਇਰਸ ਨੂੰ ਲੈ ਕੇ ਜਿੱਥੇ ਕਈ ਸੂਬਿਆਂ ਵਿੱਚ ਸਕੂਲ ਅਤੇ ਕਾਲਜ ਵਿੱਚ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ ਉੱਥੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਵੀ ਲੋਕਾਂ ਦੀ ਆਵਾਜਾਈ ਵੇਖਦੇ ਹੋਏ ਕੋਰੋਨਾ ਵਾਇਰਸ ਨਾ ਫੈਲੇ। ਇਸ ਕਰਕੇ ਹਾਈਕੋਰਟ ਦੇ ਪੰਜ ਗੇਟਾਂ ਵਿੱਚ ਸਕਰੀਨਿੰਗ ਮਸ਼ੀਨਾਂ ਲਾਈਆਂ ਗਈਆਂ ਹਨ ਜਿਸ ਨਾਲ ਆਉਣ ਵਾਲੇ ਲੋਕਾਂ ਦੀ ਸਕਰੀਨਿੰਗ ਕੀਤੀ ਜਾ ਰਰੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਸਰੀਰ ਦਾ ਤਾਪਮਾਨ ਵੀ ਦੇਖਿਆ ਜਾ ਰਿਹਾ ਹੈ।