ਕਰਫਿਊ ਦੌਰਾਨ ਬੱਚਿਆਂ ਨੂੰ ਫੋਨ 'ਤੇ ਪੜ੍ਹਾ ਰਹੇ ਅਧਿਆਪਕ - ਬੱਚਿਆਂ ਨੂੰ ਆਨ-ਲਾਇਨ ਫੋਨ 'ਤੇ ਪੜ੍ਹਾਈ ਕਰਵਾ ਰਹੇ ਨੇ ਅਧਿਆਪਕ
ਜਲੰਧਰ: ਕੋਰੋਨਾ ਵਾਇਰਸ ਤੋਂ ਬਚਾਅ ਲਈ ਸਰਕਾਰ ਨੇ ਸੂਬੇ ਵਿੱਚ ਕਰਫਿਊ ਲਗਾਇਆ ਹੋਇਆ ਹੈ। ਉੱਥੇ ਹੀ ਸਰਕਾਰ ਨੇ ਸਾਰੇ ਸਕੂਲਾਂ ਨੂੰ ਇਸ ਕਾਰਨ ਪਹਿਲਾ ਹੀ ਬੰਦ ਕਰ ਦਿੱਤਾ ਸੀ। ਜਿਸ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਇਸੇ ਨੂੰ ਧਿਆਨ ਵਿੱਚ ਰੱਖਦੇ ਹੋਏ ਕੁਝ ਸਕੂਲ ਅਤੇ ਅਧਿਆਪਕ ਬੱਚਿਆਂ ਨੂੰ ਘਰ ਬੈਠੇ ਕੇ ਆਨਲਾਈਨ ਹੀ ਮੋਬਾਇਲ ਫੋਨ 'ਤੇ ਪੜ੍ਹਾਉਣ ਦਾ ਕੰਮ ਕਰ ਰਹੇ ਹਨ। ਜਲੰਧਰ ਦੀ ਅਧਿਆਪਕਾ ਮਨਦੀਪ ਕੌਰ ਵੀ ਕੁਝ ਇਸੇ ਤਰ੍ਹਾਂ ਹੀ ਆਪਣੇ ਵਿਦਿਆਰੀਆਂ ਨੂੰ ਘਰ ਬੈਠੇ ਹੀ ਆਨਲਾਈਨ ਵੀਡੀਓ ਕਾਲ ਰਾਹੀਂ ਪੜ੍ਹਾਈ ਕਰਵਾ ਰਹੀ ਹੈ।