ਫਰੀਦਕੋਟ ਦੇ ਜੀਜੀਐਸ ਮੈਡੀਕਲ ਕਾਲਜ 'ਚ ਹੋਵੋਗਾ ਕੋਰੋਨਾ ਵਾਇਰਸ ਦਾ ਟੈਸਟ - ਫਰੀਦਕੋਟ
ਕੋਰੋਨਾ ਵਾਇਰਸ ਦੀ ਜਾਂਚ ਲਈ ਹੁਣ ਫਰੀਦਕੋਟ ਦੇ ਲੋਕਾਂ ਨੂੰ ਅੰਮ੍ਰਿਤਸਰ ਜਾਂ ਪਟਿਆਲਾ ਸੈਂਪਲ ਨਹੀਂ ਭੇਜਣੇ ਪੈਣਗੇ ਅਤੇ ਨਾ ਹੀ ਟੈਸਟ ਦੀ ਰਿਪੋਰਟ ਲਈ ਕਈ-ਕਈ ਦਿਨ ਇੰਤਜ਼ਾਰ ਕਰਨਾ ਪਵੇਗਾ ਕਿਉਂਕਿ ਫਰੀਦਕੋਟ ਦੀ ਬਾਬਾ ਫਰੀਦ ਯੂਨੀਵਰਸਿਟੀ ਵਲੋਂ ਕੋਰੋਨਾ ਵਾਇਰਸ ਦੇ ਟੈਸਟ ਵਾਲੀ ਲੈਬ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਚ ਸਥਾਪਿਤ ਕਰ ਦਿੱਤੀ ਗਈ ਹੈ ਜਿਸ ਨਾਲ ਫਰੀਦਕੋਟ ਦੇ ਨਾਲ ਲਗਦੇ ਫਾਜ਼ਿਲਕਾ, ਫਿਰੋਜ਼ਪੁਰ, ਮੁਕਤਸਰ, ਮੋਗਾ ਅਤੇ ਬਠਿੰਡਾ ਜ਼ਿਲ੍ਹੇ ਦੇ ਲੋਕਾਂ ਨੂੰ ਫ਼ਾਇਦਾ ਹੋਵੇਗਾ।