ਕੋਰੋਨਾ ਵਾਇਰਸ ਦਾ ਕਹਿਰ: ਵਿਜੈ ਸਾਂਪਲਾ ਨੇ ਕੈਪਟਨ ਸਰਕਾਰ ਦੀ ਕਾਰਵਾਈ 'ਤੇ ਚੁੱਕੇ ਸਵਾਲ - Corona virus news
ਕੋਰੋਨਾ ਵਾਇਰਸ ਦੇ ਚਲਦੇ ਦੇਸ਼ ਭਰ 'ਚ ਹਾਹਾਕਾਰ ਦਾ ਮਾਹੌਲ ਹੈ। ਅਜਿਹੇ 'ਚ ਸਿਆਸਤਦਾਨ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕਰ ਰਹੇ ਹਨ। ਸਾਬਕਾ ਕੇਂਦਰੀ ਰਾਜ ਮੰਤਰੀ ਵਿਜੈ ਸਾਂਪਲਾ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸਰਕਾਰ ਜੋ ਵੀ ਇਸ ਮਹਾਂਮਾਰੀ ਲਈ ਕਰ ਰਹੀ ਹੈ ਉਨ੍ਹਾਂ ਦੇ ਨਿਰਦੇਸ਼ਾਂ ਵੱਲ ਚੱਲਿਆ ਜਾਵੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਐਤਵਾਰ ਨੂੰ ਸ਼ਾਮ 5 ਵਜੇ ਜਨਤਕ ਹੜਤਾਲ ਵਾਲੇ ਦਿਨ ਤਾਲੀ ਵਜਾ ਕੇ ਜਾ ਭਾਂਢੇ ਖੜਕਾ ਕੇ ਜਾਂ ਕਿਸੇ ਵੀ ਤਰੀਕੇ ਨਾਲ ਇਹ ਸੰਦੇਸ਼ ਦੇਣ ਕਿ ਉਹ ਇਸ ਬਿਮਾਰੀ ਨਾਲ ਲੜ੍ਹਣ ਲਈ ਪੂਰੀ ਤਰ੍ਹਾਂ ਤਿਆਰ ਹਨ ਤੇ ਉਨ੍ਹਾਂ ਨੂੰ ਇਸ ਬਾਰੇ ਸਾਰੀ ਜਾਣਕਾਰੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੂੰ ਜਿਹੜੀ ਗੰਭੀਰਤਾ ਨਾਲ ਇਸ ਬਿਮਾਰੀ ਲਈ ਲੋਕਾਂ ਨੂੰ ਜਾਗਰੂਕ ਕਰਨਾ ਚਾਹੀਦਾ ਸੀ ਉਹ ਸਹੀ ਢੰਗ ਨਾਲ ਕੰਮ ਨਹੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ 'ਤੇ ਭਰੋਸਾ ਨਾ ਕਰਕੇ ਆਪਣਾ ਧਿਆਨ ਆਪ ਰਖਿਆ ਜਾਵੇ।