ਲੁਧਿਆਣਾ ਦੇ ACP ਦੀ ਕੋਰੋਨਾ ਰਿਪੋਰਟ ਆਈ ਪੌਜ਼ੀਟਿਵ, ਸਿਵਲ ਸਰਜਨ ਨੇ ਕੀਤੀ ਪੁਸ਼ਟੀ - ਏਸੀਪੀ ਅਨਿਲ ਕੋਹਲੀ 'ਚ ਕੋਰੋਨਾ ਵਾਇਰਸ ਪੌਜ਼ੀਟਿਵ
ਲੁਧਿਆਣਾ: ਸ਼ਹਿਰ ਦੇ ਉੱਤਰੀ ਡਵੀਜ਼ਨ ਦੇ ਏਸੀਪੀ ਅਨਿਲ ਕੋਹਲੀ 'ਚ ਕੋਰੋਨਾ ਵਾਇਰਸ ਪੌਜ਼ੀਟਿਵ ਪਾਇਆ ਗਿਆ ਹੈ। ਪਿਛਲੇ ਕੁੱਝ ਦਿਨਾਂ ਤੋਂ ਕੋਹਲੀ ਅਪੋਲੋ ਹਸਪਤਾਲ 'ਚ ਜ਼ੇਰੇ ਇਲਾਜ ਸਨ। ਉਨ੍ਹਾਂ ਦਾ ਪਹਿਲਾਂ ਟੈਸਟ ਨੈਗੇਟਿਵ ਆਇਆ ਸੀ ਜਦ ਉਨ੍ਹਾਂ ਦਾ ਦੂਜਾ ਟੈਸਟ ਕੀਤਾ ਗਿਆ ਤਾਂ ਕੋਰੋਨਾ ਪੌਜ਼ੀਟਿਵ ਪਾਇਆ ਗਿਆ। ਕੋਹਲੀ ਨੂੰ ਖੰਘ, ਸਾਹ ਲੈਣ 'ਚ ਤਕਲੀਫ਼ ਅਤੇ ਬੁਖ਼ਾਰ ਦੀ ਸ਼ਿਕਾਇਤ ਕਰਕੇ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਕੋਹਲੀ ਦੇ ਟੈਸਟ ਪੌਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਦੇ ਸਟਾਫ਼, ਅੰਗ ਰੱਖਿਅਕਾਂ ਪਰਿਵਾਰਕ ਮੈਂਬਰਾਂ ਨੂੰ ਕੁਆਰੰਟਾਈਨ ਕਰ ਦਿੱਤਾ ਗਿਆ ਹੈ। ਸਿਵਲ ਸਰਜਨ ਨੇ ਲੋਕਾਂ ਨੂੰ ਹਦਾਇਤ ਦਿੱਤੀ ਕਿ ਉਹ ਸੂਬਾ ਸਰਕਾਰ ਵੱਲੋਂ ਜਾਰੀ ਹੋਈ ਹਿਦਾਇਤਾਂ ਦੀ ਪਾਲਣਾ ਕੀਤੀ ਜਾਵੇ।