ਕੋਰੋਨਾ ਨੇ ਨਵੇਂ ਸਾਲ ਦਾ ਜਸ਼ਨ ਪਾਇਆ ਫਿੱਕਾ - 61 ਨਾਕੇਬੰਦੀਆਂ
ਜਲੰਧਰ: ਕੋਰੋਨਾ ਨੇ ਨਵੇਂ ਸਾਲ ਦਾ ਜਸ਼ਨ ਵੀ ਫਿੱਕਾ ਪਾ ਦਿੱਤਾ ਹੈ। ਸਥਾਨਕ ਪੁਲਿਸ ਪ੍ਰਸ਼ਾਸਨ ਨੇ ਲੋਕਾਂ ਨੂੰ ਸਮੇਂ ਸਿਰ ਘਰ ਪਹੁੰਚ ਨਵਾਂ ਸਾਲ ਘਰ ਮਨਾਉਣ ਦੀ ਅਪੀਲ ਕੀਤੀ ਹੈ। ਇਸ ਬਾਬਤ ਡੀਸੀਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਕੋਵਿਡ ਦੀਆਂ ਹਿਦਾਇਤਾਂ ਦੇ ਤਹਿਤ ਕਰਫਿਊ ਉਵੇਂ ਹੀ ਜਾਰੀ ਰਹੇਗਾ। ਉਨ੍ਹਾਂ ਨੇ ਕਿਹਾ ਕਿ ਸ਼ਹਿਰ 'ਚ ਕੁੱਲ 61 ਨਾਕੇਬੰਦੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਲੋਕ ਨਵਾਂ ਸਾਲ ਘਰ ਰਹਿ ਕੇ ਆਪਣੇ ਪਰਿਵਾਰ ਵਾਲਿਆਂ ਨਾਲ ਮਨਾਉਣ, ਇਹ ਅੱਜ ਦੇ ਸਮੇਂ ਦੀ ਮੰਗ ਹੈ।