ਜਲੰਧਰ 'ਚ ਕੋਰੋਨਾ ਦਾ ਕਹਿਰ ਜਾਰੀ - ਸਿਵਲ ਸਰਜਨ ਡਾ. ਬਲਵੰਤ ਸਿੰਘ
ਜਲੰਧਰ: ਜਲੰਧਰ ਵਿੱਚ ਕੋਰੋਨਾ ਦੇ 270 ਨਵੇਂ ਮਰੀਜ਼ ਸਾਹਮਣੇ ਆਉਣ ਨਾਲ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਵਿੱਚ ਖਲਬਲੀ ਮਚ ਗਈ। ਇਨ੍ਹਾਂ ਮਰੀਜ਼ਾਂ ਵਿੱਚ 28 ਮਰੀਜ਼ ਜਲੰਧਰ ਨਾਲ ਸਬੰਧਤ ਨੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲੰਧਰ ਦੇ ਸਿਵਲ ਸਰਜਨ ਡਾ. ਬਲਵੰਤ ਸਿੰਘ ਨੇ ਦੱਸਿਆ ਕਿ ਜਲੰਧਰ 'ਚ 242 ਕੋਰੋਨਾ ਪੌਜ਼ੀਟਿਵ ਮਰੀਜ਼ ਆਏ ਹਨ ਸਭ ਮਰੀਜ਼ ਜ਼ਿਲ੍ਹਾ ਜਲੰਧਰ ਦੇ ਅਲੱਗ ਅਲੱਗ ਇਲਾਕਿਆਂ ਤੋਂ ਹਨ ਅਤੇ ਜਿਨ੍ਹਾਂ ਵਿਚੋਂ 8 ਸਕੂਲਾਂ ਦੇ 76 ਵਿਦਿਆਰਥੀ ਅਤੇ 10 ਅਧਿਆਪਕ ਵੀ ਸ਼ਾਮਲ ਹਨ। ਇਨ੍ਹਾਂ ਸਭ ਸਕੂਲਾਂ ਨੂੰ 48 ਘੰਟੇ ਬੰਦ ਰੱਖ ਕੇ ਸਿਹਤ ਵਿਭਾਗ ਦੀ ਗਾਈਡਲਾਈਨਜ਼ ਦੇ ਹਿਸਾਬ ਨਾਲ ਸੈਨੀਟਾਈਜ਼ਰ ਕੀਤਾ ਗਿਆ ਹੈ।