ਅੰਮ੍ਰਿਤਸਰ ਵਿੱਚ ਕੋਰੋਨਾ ਦੇ ਮਰੀਜ਼ਾ ਦੀ ਗਿਣਤੀ 'ਚ ਹੋਇਆ ਵਾਧਾ - amritsar coronavirus news
ਅੰਮ੍ਰਿਤਸਰ: ਸਿਹਤ ਵਿਭਾਗ ਦੇ ਸਿਵਲ ਸਰਜਨ ਡਾ. ਜੁਗਲ ਕਿਸ਼ੋਰ ਨੇ ਜ਼ਿਲ੍ਹੇ ਦੇ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ ਜਨਤਕ ਕੀਤੀ। ਉਨ੍ਹਾਂ ਨੇ ਦੱਸਿਆ ਕਿ 1 ਮਈ ਨੂੰ ਅੰਮ੍ਰਿਤਸਰ ਵਿਖੇ ਸ੍ਰੀ ਹਜ਼ੂਰ ਸਾਹਿਬ ਤੋਂ ਆਏ ਤਿੰਨ ਸ਼ਰਧਾਲੂਆਂ ਦੀ ਰਿਪੋਰਟ ਪੌਜ਼ੀਟਿਵ ਆਉਣ ਤੋਂ ਬਾਅਦ ਕੇਸਾਂ ਦੀ ਗਿਣਤੀ 79 ਹੋ ਗਈ ਹੈ ਅਤੇ ਅੰਮ੍ਰਿਤਸਰ ਦੇ ਪਹਿਲੇ ਪੌਜ਼ੀਟਿਵ 14 ਕੇਸਾਂ ਨੂੰ ਮਿਲਾ ਕੇ ਕੁੱਲ ਗਿਣਤੀ 93 ਹੋ ਗਈ ਹੈ।