ਚੰਡੀਗੜ੍ਹ 'ਚ ਕੋਰੋਨਾ ਦੇ ਕਹਿਰ ਦਾ ਅਸਰ ਗਰੀਬਾਂ ਉੱਤੇ - chandigarh latest news
ਕੋਰੋਨਾ ਵਾਇਰਸ ਨੂੰ ਲੈ ਕੇ ਚੰਡੀਗੜ੍ਹ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਇਸ ਦੇ ਡਰ ਤੋਂ ਲੋਕਾਂ ਵੱਲੋਂ ਆਪਣੇ ਘਰ ਵਿੱਚ ਕੰਮ ਕਰਨ ਵਾਲੀਆਂ ਨੂੰ ਕੰਮ ਤੋਂ ਹਟਾ ਦਿੱਤਾ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਕੋਰੋਨਾ ਵਾਇਰਸ ਤੋਂ ਜਿਨ੍ਹਾਂ ਬਚਿਆ ਜਾ ਸਕੇ ਉਨ੍ਹਾਂ ਬਚੋ। ਇਸ ਦੇ ਨਾਲ ਕੰਮ ਕਰਨ ਵਾਲੀ ਮੈਡ ਨੇ ਦੱਸਿਆ ਕਿ ਉਨ੍ਹਾਂ ਨੂੰ ਫ਼ਿਕਰ ਹੈ ਕਿ ਕੋਰੋਨਾ ਕਾਰਨ ਉਨ੍ਹਾਂ ਦੀ ਰੋਜ਼ੀ ਰੋਟੀ ਉੱਤੇ ਅਸਰ ਪੈ ਰਿਹਾ ਹੈ ਤੇ ਉਨ੍ਹਾਂ ਕੋਲ ਕਮਾਈ ਦਾ ਕੋਈ ਹੋਰ ਹਿਲਾ ਨਹੀਂ ਹੈ।