ਕੋਰੋਨਾ ਵਾਇਰਸ: ਹੁਸ਼ਿਆਰਪੁਰ ਦੇ ਅਰਬਨ ਏਰੀਆ 'ਚ ਕੀਤੀ ਗਈ ਮੌਕ ਡਰਿੱਲ - ਡਿਪਟੀ ਕਮਿਸ਼ਨਰ ਅਪਨੀਤ ਰਿਆਤ
ਕੋਰੋਨਾ ਵਾਇਰਸ ਤੋਂ ਬਚਾਅ ਲਈ ਹੁਸ਼ਿਆਰਪੁਰ ਦੇ ਅਰਬਨ ਏਰੀਆ 'ਚ ਸੂਬਾ ਸਰਕਾਰ ਦੇ ਨਿਰਦੇਸ਼ਾਂ ਮੁਤਾਬਕ ਮੌਕ ਡਰਿੱਲ ਕਰਵਾਈ ਗਈ। ਇਸ ਮੌਕ ਡਰਿੱਲ ਦੇ ਪ੍ਰਬੰਧਾਂ ਦਾ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵੱਲੋਂ ਜ਼ਾਇਜ਼ਾ ਲਿਆ ਗਿਆ। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਇਹ ਮੌਕ ਡਰਿੱਲ ਪੂਰੇ ਸੂਬੇ ਦੇ ਹਰ ਜ਼ਿਲ੍ਹੇ ਦੇ ਵਿੱਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨੂੰ ਕਰਨ ਦਾ ਮਕਸਦ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕ ਕਰਨਾ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਕੋਰੋਨਾ ਵਾਇਰਸ ਨਾਲ ਨਜਿੱਠਣ ਬਾਰੇ ਦੱਸਣਾ ਹੈ।