ਖੰਨਾ: ਰਿਸ਼ਤੇ 'ਚ ਭੈਣ-ਭਰਾ ਲੱਗਦੇ ਮੁੰਡਾ-ਕੁੜੀ ਨੇ ਜ਼ਹਿਰ ਖਾ ਕੇ ਕੀਤੀ ਖੁਦਕੁਸ਼ੀ - ਖੁਦਕੁਸ਼ੀ ਕਰਨ ਦੀ ਖ਼ਬਰ
ਖੰਨਾ: ਸਮਰਾਲਾ ਦੇ ਨੇੜੇ ਲਲੋੜੀ ਕਲਾਂ 'ਚ ਰਿਸ਼ਤੇ 'ਚ ਭੈਣ-ਭਰਾ ਲੱਗਦੇ ਮੁੰਡਾ ਕੁੜੀ ਵੱਲੋਂ ਜ਼ਹਿਰ ਖਾ ਕੇ ਖੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੀ ਜਾਂਚ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਮੁੰਡਾ ਪ੍ਰਦੀਪ ਕੁਮਾਰ ਹੈ ਤੇ ਕੁੜੀ ਅਮਨਦੀਪ ਹੈ। ਉਨ੍ਹਾਂ ਦੱਸਿਆ ਕਿ ਮੁੰਡਾ ਕੁੜੀ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਸੁਸਾਇਡ ਨੋਟ ਲਿਖਿਆ ਸੀ ਜਿਸ 'ਚ ਉਨ੍ਹਾਂ ਨੇ ਦੱਸਿਆ ਸੀ ਕਿ ਉਹ ਆਪਣੀ ਜੀਵਨ ਲੀਲਾ ਆਪਣੀ ਮਰਜ਼ੀ ਨਾਲ ਸਮਾਪਤ ਕਰ ਰਹੇ ਹਨ। ਇਸ 'ਚ ਕਿਸੇ ਦਾ ਕੋਈ ਦੋਸ਼ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਮ੍ਰਿਤਕ ਦੇਹਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਧਾਰਾ 174 ਦੇ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।