ਪੰਜਾਬ

punjab

By

Published : May 8, 2020, 7:04 PM IST

ETV Bharat / videos

ਕੋਵਿਡ-19: ਤਰਨ ਤਾਰਨ 'ਚ 4 ਹੋਰ ਮਰੀਜ਼ ਪਾਏ ਗਏ ਕੋਰੋਨਾ ਪੌਜ਼ੀਟਿਵ, ਕੁੱਲ ਗਿਣਤੀ 161

ਤਰਨ ਤਾਰਨ: ਕੋਰੋਨਾ ਵਾਇਰਸ ਦੇ ਨਾਲ ਦੇਸ਼- ਵਿਦੇਸ਼ ਵਿੱਚ ਹੁਣ ਤੱਕ ਲੱਖਾਂ ਲੋਕ ਸ਼ਿਕਾਰ ਹੋ ਚੁੱਕੇ ਹਨ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵੀ ਕੋਰੋਨਾ ਵਾਇਰਸ ਦੇ ਪੌਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਤਰਨ ਤਾਰਨ 'ਚ ਮੁੜ 4 ਲੋਕ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਅਨੂਪ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਤੋਂ ਮੈਡੀਕਲ ਕਾਲੇਜ ਅੰਮ੍ਰਿਤਸਰ ਭੇਜੇ ਗਏ ਕੋਵਿਡ-19 ਸੈਂਪਲਾਂ ਚੋਂ ਹੁਣ ਤੱਕ 1430 ਸੈਂਪਲਾਂ ਦੀ ਰਿਪੋਰਟ ਆ ਚੁੱਕੀ ਹੈ। ਅੱਜ ਜ਼ਿਲ੍ਹੇ 'ਚ ਕੋਰੋਨਾ ਪੌਜ਼ੀਟਿਵ ਦੇ 4 ਹੋਰ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਹੁਣ ਜ਼ਿਲ੍ਹੇ 'ਚ ਕੋਰੋਨਾ ਪੌਜ਼ੀਟਿਵ ਮਰੀਜਾਂ ਦਾ ਕੁੱਲ ਅੰਕੜਾ 161 ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੌਜ਼ੀਟਿਵ ਮਰੀਜ਼ਾਂ ਨੂੰ ਆਈਸੋਲੇਸ਼ਨ ਵਾਰਡ 'ਚ ਰੱਖਿਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ।

ABOUT THE AUTHOR

...view details