ਜਲੰਧਰ 'ਚ ਕੋਰੋਨਾ ਦੇ 4 ਹੋਰ ਮਾਮਲੇ ਆਏ ਪੌਜ਼ੀਟਿਵ, ਪੀੜਤਾਂ ਦਾ ਅੰਕੜਾ ਹੋਇਆ 128 - Covid-19
ਜਲੰਧਰ: ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਸ਼ਹਿਰ 'ਚ ਕੋਰੋਨਾ ਪੌਜ਼ੀਟਿਵ ਦੇ 4 ਹੋਰ ਨਵੇਂ ਕੇਸ ਆਏ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਨੋਡਲ ਅਫ਼ਸਰ ਟੀ. ਪੀ. ਸਿੰਘ ਨੇ ਦੱਸਿਆ ਕਿ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਚਾਰ ਸ਼ਰਧਾਲੂਆਂ ਦੀ ਕੋਵਿਡ-19 ਟੈਸਟ ਰਿਪੋਰਟ ਪੌਜ਼ੀਟਿਵ ਪਾਈ ਗਈ ਹੈ। ਦੱਸਣਯੋਗ ਹੈ ਸੂਬੇ ਭਰ 'ਚ ਹੁਣ ਤੱਕ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਚੋਂ ਕੁੱਲ 220 ਮਰੀਜ਼ ਪੌਜ਼ੀਟਿਵ ਪਾਏ ਗਏ ਹਨ। ਜਲੰਧਰ ਸ਼ਹਿਰ 'ਚ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਕੁੱਲ ਗਿਣਤੀ 128 ਹੋ ਗਈ ਹੈ, ਹੁਣ ਤੱਕ 8 ਮਰੀਜ਼ ਸਿਹਤਯਾਬ ਹੋ ਚੁੱਕੇ ਹਨ ਜਦਕਿ 4 ਦੀ ਮੌਤ ਹੋ ਚੁੱਕੀ ਹੈ।
Last Updated : May 4, 2020, 7:30 PM IST