ਕੋਵਿਡ-19: ਬਠਿੰਡਾ ਸਿਹਤ ਵਿਭਾਗ ਵੱਲੋਂ ਜਾਂਚ ਲਈ ਭੇਜੇ ਗਏ 50 ਸੈਂਪਲ, ਸਾਰੇ ਸੈਂਪਲ ਆਏ ਨੈਗੇਟਿਵ - ਸਿਹਤ ਵਿਭਾਗ
ਬਠਿੰਡਾ : ਪੰਜਾਬ 'ਚ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 90 ਪਹੁੰਚ ਗਈ ਹੈ। ਕੋਰੋਨਾ ਵਾਇਰਸ ਦੇ ਮੌਜ਼ੂਦਾ ਹਲਾਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾਕਟਰ ਅਮਰੀਕ ਸਿੰਘ ਸੰਧੂ ਨੇ ਦੱਸਿਆ ਕਿ ਅਜੇ ਤੱਕ ਬਠਿੰਡਾ 'ਚ ਕੋਰੋਨਾ ਦੇ ਕਿਸੇ ਵੀ ਮਰੀਜ਼ ਦੀ ਪੁਸ਼ਟੀ ਨਹੀਂ ਹੋਈ ਹੈ। ਉਨ੍ਹਾਂ ਦੱਸਿਆ ਕਿ ਬਠਿੰਡਾ ਦੇ ਸਿਹਤ ਵਿਭਾਗ ਵੱਲੋਂ ਇਸ ਮਹਾਮਾਰੀ ਤੋਂ ਨਜਿੱਠਣ ਲਈ ਤਿਆਰੀਆਂ ਮੁਕੰਮਲ ਕਰ ਲਈ ਗਈ ਹੈ।