ਕੋਵਿਡ-19: ਸ੍ਰੀ ਹਜ਼ੂਰ ਸਾਹਿਬ ਤੋਂ ਹੁਸ਼ਿਆਰਪੁਰ ਪਰਤੇ 73 ਸ਼ਰਧਾਲੂਆਂ ਪਾਏ ਗਏ ਕੋਰੋਨਾ ਪੌਜ਼ੀਟਿਵ - Hoshiarpur news update
🎬 Watch Now: Feature Video
ਹੁਸ਼ਿਆਰਪੁਰ : ਪੰਜਾਬ 'ਚ ਕੋਰੋਨਾ ਪੌਜ਼ੀਟਿਵ ਮਾਮਲੇ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਹੁਣ ਤੱਕ ਸੂਬੇ 'ਚ 989 ਤੋਂ ਵੱਧ ਕੋਰੋਨਾ ਪੌਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਜਿਆਦਾਤਰ ਕੋਰੋਨਾ ਪੌਜ਼ੀਟਿਵ ਮਾਮਲੇ ਸੱਚਖੰਡ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਦੇ ਕੇਸ ਪੌਜ਼ੀਟਿਵ ਆ ਰਹੇ ਹਨ, ਉੱਥੇ ਹੀ ਸ੍ਰੀ ਹਜ਼ੂਰ ਸਾਹਿਬ ਤੋਂ ਹੁਸ਼ਿਆਰਪੁਰ ਪਰਤੇ 73 ਸ਼ਰਧਾਲੂਆਂ ਦੀ ਕੋਵਿਡ-19 ਰਿਪੋਰਟ ਪੌਜ਼ੀਟਿਵ ਪਾਈ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੀਐਮਓ ਅਧਿਕਾਰੀ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਹੁਣ ਕੋਰੋਨਾ ਪੌਜ਼ੀਟਿਵ ਕੁੱਲ ਸ਼ਰਧਾਲੂਆਂ ਦੀ ਗਿਣਤੀ 77 ਹੋ ਗਈ ਹੈ। ਜ਼ਿਲ੍ਹੇ 'ਚ ਕੋਰੋਨਾ ਪੌਜ਼ੀਟਿਵ ਕੇਸਾਂ ਦਾ ਕੁੱਲ ਅੰਕੜਾ 83 ਹੋ ਗਿਆ ਹੈ। ਇਸ ਤੋਂ ਪਹਿਲਾਂ 1 ਕੋਰੋਨਾ ਪੀੜਤ ਦੀ ਮੌਤ ਹੋ ਚੁੱਕੀ ਹੈ ਜਦਕਿ 6 ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ਵਿੱਚੋਂ 70 ਨੰਦੇੜ ਸਾਹਿਬ ਵਾਲੇ ਸ਼ਰਧਾਲੂ 1 ਕੇਸ ਬੁਢਾਬੜ ,1 ਕੇਸ ਹਾਜੀਪੁਰ 1 ਕੇਸ ਕਮਾਲਪੁਰ ਹੁਸ਼ਿਆਰਪੁਰ ਦਾ ਹੈ