ਕੋਵਿਡ-19: ਪਿੰਡਾਂ ਤੋਂ ਬਾਅਦ ਹੁਣ ਸ਼ਹਿਰਾਂ ਦੇ ਲੋਕ ਕਲੋਨੀਆਂ ਨੂੰ ਕਰ ਰਹੇ ਸੀਲ - ਕੋਰੋਨਾ ਵਾਇਰਸ
ਸ੍ਰੀ ਫ਼ਤਿਹਗੜ੍ਹ ਸਾਹਿਬ: ਵਿਸ਼ਵ ਭਰ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਕੋਰੋਨਾ ਵਾਇਰਸ ਤੋਂ ਬਚਾਅ ਲਈ ਪਿੰਡਾਂ ਤੋਂ ਬਾਅਦ ਹੁਣ ਸ਼ਹਿਰਾਂ ਦੇ ਲੋਕਾਂ ਨੇ ਆਪਣੇ ਇਲਾਕੇ, ਕਾਲੋਨੀਆਂ ਤੇ ਮੁੱਹਲੀਆਂ ਨੂੰ ਸੀਲ ਕਰਨਾ ਸ਼ੁਰੂ ਕਰ ਦਿੱਤਾ ਹੈ। ਲੋਕ ਹੁਣ ਸੋਸ਼ਲ ਡਿਸਟੈਂਸ ਨੂੰ ਲੈ ਕੇ ਜਾਗਰੂਕ ਨਜ਼ਰ ਆ ਰਹੇ ਹਨ।