ਲੌਕਡਾਊਨ ਬਾਰੇ ਕੇਂਦਰ ਸਰਕਾਰ ਵੱਲੋਂ ਦਿੱਤੇ ਹੁਕਮਾਂ ਦੀ ਕਰਨੀ ਚਾਹੀਦੀ ਹੈ ਪਾਲਨਾ: ਭਾਈ ਮਹਿਤਾ - ਤਾਲਾਬੰਦੀ ਵਿੱਚ ਵਾਧਾ
ਅੰਮ੍ਰਿਤਸਰ: ਦੂਜੇ ਦੇਸ਼ਾਂ ਵਾਂਗ ਭਾਰਤ ਵਿੱਚ ਵੀ ਫੈਲੀ ਮਹਾਂਮਾਰੀ ਕੋਰੋਨਾ ਵਾਇਰਸ ਦੇ ਵਧ ਰਹੇ ਪ੍ਰਕੋਪ ਨੂੰ ਮੁੱਖ ਰੱਖਦਿਆਂ ਹੋਇਆਂ ਕੇਂਦਰ ਸਰਕਾਰ ਵੱਲੋਂ ਪਹਿਲਾਂ 14 ਅਪ੍ਰੈਲ ਤੱਕ ਤਾਲਾਬੰਦੀ ਕੀਤੀ ਗਈ ਸੀ ਅਤੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਹ ਤਾਲਾਬੰਦੀ 3 ਮਈ ਤੱਕ ਵਧਾ ਦਿੱਤੀ ਗਈ ਹੈ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸਾਨੂੰ ਕੇਂਦਰ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਵਧਾਏ ਗਏ ਲੌਕਡਾਉਨ ਦੌਰਾਨ ਘਰਾਂ ਵਿੱਚ ਰਹਿਣਾ ਚਾਹੀਦਾ ਹੈ।