ਕੋਵਿਡ-19: ਬਟਾਲਾ ਨੂੰ ਐਲਾਨਿਆ ਹਾਈ ਰਿਸਕ ਜ਼ੋਨ, ਤੇਜ਼ੀ ਨਾਲ ਲਏ ਜਾ ਰਹੇ ਨੇ ਸੈਂਪਲ - COVID-19 deaths
ਗੁਰਦਾਸਪੁਰ: ਕੋਰੋਨਾ ਵਾਇਰਸ ਦਾ ਕਹਿਰ ਪੂਰੇ ਦੇਸ਼ ਸਣੇ ਪੰਜਾਬ ਵਿੱਚ ਵੀ ਵਧਦਾ ਜਾ ਰਿਹਾ ਹੈ। ਜ਼ਿਲ੍ਹਾ ਗੁਰਦਾਸਪੁਰ ਵਿੱਚ ਸੋਮਵਾਰ ਨੂੰ ਕੋਰੋਨਾ ਵਾਇਰਸ ਕਾਰਨ 2 ਮੌਤਾਂ ਹੋਈਆਂ ਹਨ। ਇਨ੍ਹਾਂ ਵਿੱਚੋਂ ਇੱਕ ਕੋਰੋਨਾ ਮਰੀਜ਼ ਦਾ ਇਲਾਜ ਅੰਮ੍ਰਿਤਸਰ ਚੱਲ ਰਿਹਾ ਸੀ ਅਤੇ ਇੱਕ ਕੋਰੋਨਾ ਸ਼ੱਕੀ ਮਰੀਜ਼ ਦੀ ਮੌਤ ਹੋਈ ਹੈ। ਉਧਰ ਸਿਹਤ ਵਿਭਾਗ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਨੂੰ ਹਾਈ ਰਿਸਕ ਜ਼ੋਨ ਐਲਾਨ ਦਿੱਤਾ ਗਿਆ ਹੈ ਅਤੇ ਬਟਾਲਾ ਵਿੱਚ ਲਗਾਤਾਰ ਸ਼ੱਕੀ ਲੋਕਾਂ ਦੇ ਸੈਂਪਲ ਲਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ 2 ਦਿਨਾਂ ਦੇ ਵਿੱਚ 10 ਹਜ਼ਾਰ ਦੇ ਕਰੀਬ ਸੈਂਪਲ ਲਏ ਜਾ ਚੁੱਕੇ ਹਨ।