CURFEW: ਕਪੂਰਥਲਾ ਪ੍ਰਸ਼ਾਸਨ ਨੇ ਜ਼ਿਲ੍ਹੇ ਦੀ ਸਾਰੀਆਂ ਹੱਦਾਂ ਕੀਤੀਆਂ ਸੀਲ - ਕਪੂਰਥਲਾ ਪ੍ਰਸ਼ਾਸਨ
ਕਪੂਰਥਲਾ: ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਵਿੱਚ ਕਰਫ਼ਿਊ ਲੱਗਿਆ ਹੋਇਆ ਹੈ। ਇਸ ਸਬੰਧੀ ਕਪੂਰਥਲਾ ਪ੍ਰਸ਼ਾਸਨ ਨੇ ਸਖ਼ਤ ਰੁੱਖ਼ ਅਪਣਾਉਂਦਿਆਂ ਜ਼ਿਲ੍ਹੇ ਦੀਆਂ ਸਾਰੀਆਂ ਹੱਦਾਂ ਨੂੰ ਸੀਲ ਕਰ ਦਿੱਤਾ ਹੈ। ਇਸ ਮੌਕੇ ਐਸਪੀ ਮਨਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸਾਰੀਆਂ ਹੱਦਾਂ ਨੂੰ ਇਸ ਕਰਕੇ ਸੀਲ ਕੀਤਾ ਹੈ, ਕਿਉਂਕਿ ਨਾਲ ਲਗਦੇ ਜ਼ਿਲ੍ਹਿਆਂ ਵਿੱਚ ਕੋਰੋਨਾ ਵਾਇਰਸ ਦੇ ਕਾਫ਼ੀ ਮਾਮਲੇ ਸਾਹਮਣੇ ਆਏ ਹਨ ਤੇ ਕਪੂਰਥਲਾ ਵਿੱਚ ਸਿਰਫ਼ 2 ਮਾਮਲੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਪੂਰਥਲਾ ਦੇ ਲੋਕਾਂ ਨੂੰ ਇਸ ਭਿਆਨਕ ਬਿਮਾਰੀ ਤੋਂ ਬਚਾਉਣ ਲਈ ਇਹ ਉਪਰਾਲਾ ਕੀਤਾ ਹੈ।