ਲੰਗਰ ਵਰਤਾਉਣ ਲਈ 'ਪੁਲਿਸ ਮੋਬਾਈਲ ਵੈਨ' ਦੀ ਲਗਾਈ ਗਈ ਡਿਊਟੀ - ਕੋਰੋਨਾ ਵਾਇਰਸ
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਚੰਡੀਗੜ੍ਹ ਵਿੱਚ ਕਰਫ਼ਿਊ ਲੱਗਿਆ ਹੋਇਆ ਹੈ। ਪ੍ਰਸ਼ਾਸਨ ਵੱਲੋਂ ਕਿਹਾ ਗਿਆ ਸੀ ਕਿ ਲੋੜਵੰਦਾਂ ਦੇ ਘਰਾਂ ਤੱਕ ਖਾਣਾ ਪਹੁੰਚਾਇਆ ਜਾਵੇਗਾ ਜਿਸ ਦੇ ਤਹਿਤ ਪੁਲਿਸ ਮੋਬਾਇਲ ਵੈਨ 'ਤੇ ਸੈਕਟਰ 30 ਵਿੱਚ ਲੰਗਰ ਵਰਤਾਇਆ ਗਿਆ। ਲੰਗਰ ਵਰਤਾ ਰਹੇ ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਵੱਖ-ਵੱਖ ਥਾਵਾਂ 'ਤੇ ਜਾ ਕੇ ਲੰਗਰ ਵਰਤਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਗੁਰਦੁਆਰੇ ਵਿੱਚੋਂ ਲੰਗਰ ਲਿਆ ਕੇ ਲੋੜਵੰਦਾਂ ਤੱਕ ਪਹੁੰਚਾਇਆ ਜਾਂਦਾ ਹੈ।