ਕੋਵਿਡ-19: ਵਿਧਾਇਕ ਆਵਲਾ ਨੇ ਕਿਹਾ ਕਿ ਵਿਧਾਇਕਾਂ ਅਤੇ ਸਾਂਸਦਾਂ ਦੀ ਬੰਦ ਹੋਣ ਪੈਨਸ਼ਨਾਂ
ਗੁਰੂ ਹਰ ਸਹਾਏ: ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਹਾਲਤਾਂ ਨਾਲ ਨਜਿੱਠਣ ਲਈ ਹਰ ਕੋਈ ਆਪਣਾ ਯੋਗਦਾਨ ਪਾ ਰਿਹਾ ਹੈ। ਇਸ ਤਰ੍ਹਾਂ ਹੀ ਜਲਾਲਬਾਦ ਤੋਂ ਵਿਧਾਇਕ ਰਮਿੰਦਰ ਸਿੰਘ ਆਲਵਾ ਵੀ ਆਪਣਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਆਪਣੇ ਦੋ ਸਾਲ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਐਲਾਨ ਕੀਤਾ ਹੈ। ਇਸ ਨਾਲ ਉਨ੍ਹਾਂ ਕਿਹਾ ਕਿ ਸਾਰੇ ਵਿਧਾਇਕਾਂ ਅਤੇ ਸਾਂਸਦਾਂ ਨੂੰ ਆਪਣੀ ਤਨਖਾਹ ਰਾਹਤ ਫੰਡ ਵਿੱਚ ਦੇਣੀ ਚਾਹੀਦੀ ਹੈ ਅਤੇ ਸਾਬਕਾ ਵਿਧਾਇਕਾਂ ਅਤੇ ਸਾਂਸਦਾਂ ਦੀ ਪੈਨਸ਼ਨ ਨੂੰ ਵੀ ਬੰਦ ਕੀਤਾ ਜਾਣਾ ਚਾਹੀਦਾ ਹੈ।