ਰੂਪਨਗਰ 'ਚ ਕੋਰੋਨਾ ਦੇ 3 ਨਵੇਂ ਪੌਜ਼ੀਟਿਵ ਕੇਸ ਆਏ ਸਾਹਮਣੇ - Covid 19
ਰੂਪਨਗਰ: ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਐਤਵਾਰ ਨੂੰ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੇ ਐਕਟਿਵ ਮਾਮਲਿਆਂ ਦੀ ਗਿਣਤੀ ਵੱਧ ਕੇ 21 ਹੋ ਗਈ ਹੈ। ਜ਼ਿਲ੍ਹੇ ਵਿੱਚ 3 ਨਵੇਂ ਕੇਸ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 699 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ। ਇਨ੍ਹਾਂ ਵਿੱਚੋਂ 596 ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 83 ਲੋਕਾਂ ਦੇ ਨਤੀਜੇ ਆਉਣੇ ਬਾਕੀ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 24 ਕੇਸ ਹਨ, ਜਿਨ੍ਹਾਂ ਵਿੱਚੋਂ 2 ਠੀਕ ਹੋਏ ਹਨ ਅਤੇ 1 ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਿਨ੍ਹਾਂ ਕਿਸੇ ਜ਼ਰੂਰੀ ਕੰਮ ਤੋਂ ਘਰ ਤੋਂ ਬਾਹਰ ਨਾ ਨਿਕਲਣ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰਨ ਦੇ ਨਾਲ-ਨਾਲ ਮਾਸਕ ਦੀ ਵਰਤੋਂ ਵੀ ਜ਼ਰੂਰ ਕਰਨ।