ਕਰਫ਼ਿਊ ਦੌਰਾਨ ਰੇਹੜੀ ਵਾਲਿਆਂ ਨੂੰ ਕਰਨਾ ਪੈ ਰਿਹੈ ਮੁਸ਼ਕਿਲਾਂ ਦਾ ਸਾਹਮਣਾ - ਕੋਵਿਡ-19
ਚੰਡੀਗੜ੍ਹ: ਕੋਰੋਨਾ ਵਾਇਰਸ ਦੀ ਮਹਾਂਮਾਰੀ ਨਾ ਫੈਲੇ ਇਸ ਲਈ ਦੇਸ਼ ਭਰ ਵਿੱਚ ਤਾਲਾਬੰਦੀ ਕੀਤੀ ਗਈ ਹੈ ਅਤੇ ਚੰਡੀਗੜ੍ਹ ਵਿੱਚ ਕਰਫਿਊ ਚੱਲ ਰਿਹਾ ਹੈ। ਇਨ੍ਹਾਂ ਹਾਲਾਤਾਂ ਵਿੱਚ ਉਨ੍ਹਾਂ ਲੋਕਾਂ ਨੂੰ ਜ਼ਿਆਦਾ ਪ੍ਰੇਸ਼ਾਨੀ ਹੋ ਰਹੀ ਹੈ ਜਿਹੜੇ ਦਿਹਾੜੀ ਕਰ ਕੇ ਗੁਜ਼ਾਰਾ ਕਰਦੇ ਸੀ, ਖ਼ਾਸਕਰ ਰੇਹੜੀ ਫੜੀਆਂ ਵਾਲੇ ਜਿਨ੍ਹਾਂ ਦਾ ਇਹ ਕਹਿਣਾ ਹੈ ਕਿ ਇਨ੍ਹਾਂ ਮੁਸ਼ਕਿਲ ਹਾਲਾਤਾਂ ਵਿੱਚ ਉਹ ਕੰਮ ਕਰ ਰਹੇ ਹਨ, ਪਰ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਕਰਫਿਊ ਪਾਸ ਮੁਹੱਈਆ ਨਹੀਂ ਕਰਵਾਏ ਜਾ ਰਹੇ। ਉਨ੍ਹਾਂ ਦਾ ਕਹਿਣਾ ਹੈ ਕਿ ਕਰਫ਼ਿਊ ਪਾਸ ਨਾ ਹੋਣ ਕਰਕੇ ਪੁਲਿਸ ਉਨ੍ਹਾਂ ਨੂੰ ਕੁੱਟਦੀ ਹੈ।