ਕੋਵਿਡ-19: ਕਰਫ਼ਿਊ ਦਰਮਿਆਨ ਮੁੱਖ ਮੰਤਰੀ ਦਾ ਪਰਵਾਸੀ ਮਜਦੂਰਾਂ ਨੂੰ ਭਰੋਸਾ - ਕੈਪਟਨ ਅਮਰਿੰਦਰ ਸਿੰਘ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੇਸਬੁੱਕ 'ਤੇ ਲਾਈਵ ਹੋ ਕੇ ਕੋਰੋਨਾ ਵਾਇਰਸ ਸਬੰਧੀ ਹਾਲਾਤਾਂ ਦੀ ਜਾਣਕਾਰੀ ਦਿੱਤੀ ਤੇ ਨਾਲ ਹੀ ਲੋਕਾਂ ਨੂੰ ਇਸ ਔਖੀ ਘੜੀ ਲਈ ਕਈ ਸੁਝਾਅ ਵੀ ਦਿੱਤੇ। ਉਨ੍ਹਾਂ ਪ੍ਰਵਾਸੀ ਮਜ਼ਦੂਰਾਂ ਤੇ ਦਿਹਾੜੀਦਾਰਾਂ ਨੂੰ ਵੀ ਕਿਹਾ ਕਿ ਉਹ ਪੰਜਾਬ ਵਿੱਚ ਹੀ ਰਹਿਣ। ਉਨ੍ਹਾਂ ਨੇ ਪ੍ਰਵਾਸੀਆਂ ਨੂੰ ਕਿਹਾ ਕਿ ਉਹ ਪੰਜਾਬ ਵਿੱਚ ਕੰਮ ਕਰਦੇ ਹਨ ਤਾਂ ਉਨ੍ਹਾਂ ਨੂੰ ਵੀ ਪੰਜਾਬ ਦੇ ਲੋਕਾਂ ਵਾਂਗ ਹੀ ਸਹੂਲਤਾਂ ਦਿੱਤੀਆਂ ਜਾਣਗੀਆਂ।