ਕੋਰੋਨਾ ਦੇ ਚੱਲਦੇ ਸਰਬੱਤ ਦਾ ਭਲਾ ਟਰੱਸਟ ਨੇ ਪ੍ਰਸ਼ਾਸਨ ਨੂੰ ਦਿੱਤਾ ਦਾਨ
ਰੂਪਨਗਰ: ਕੋਰੋਨਾ ਮਹਾਂਮਾਰੀ ਦੇ ਚੱਲਦੇ ਸਰਬੱਤ ਦਾ ਭਲਾ ਟਰੱਸਟ ਜਿਥੇ ਪੂਰੀ ਦੁਨੀਆਂ ਦੇ ਵਿੱਚ ਜ਼ਰੂਰੀ ਸਮਾਨ ਮੁਹੱਈਆ ਕਰਵਾ ਰਿਹਾ ਹੈ ਉੱਥੇ ਹੀ ਰੂਪਨਗਰ ਪ੍ਰਸ਼ਾਸਨ ਨੂੰ ਵੀ ਸਮੇਂ-ਸਮੇਂ 'ਤੇ ਜ਼ਰੂਰੀ ਸਾਮਾਨ ਦਾਨ ਵਿੱਚ ਦੇ ਰਿਹਾ ਹੈ। ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਐਸ ਪੀ ਸਿੰਘ ਓਬਰਾਏ ਦੇ ਦਿਸ਼ਾ ਨਿਰਦੇਸ਼ਾਂ ਹੇਠ ਰੂਪਨਗਰ ਦੇ ਪ੍ਰਧਾਨ ਜੇ ਕੇ ਜੱਗੀ ਤੇ ਉਨ੍ਹਾਂ ਦੇ ਮੈਂਬਰਾਂ ਵੱਲੋਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੂੰ ਕੋਰੋਨਾ ਦੀ ਮਹਾਂਮਾਰੀ ਦੇ ਚੱਲਦੇ ਪੀਪੀਈ ਕਿੱਟਾਂ ਅਤੇ ਮਾਸਕ ਦਾਨ ਦੇ ਰੂਪ ਦੇ ਵਿੱਚ ਦਿੱਤੇ ਗਏ ਹਨ।