ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਦਾ ਕੋਈ ਨਵਾਂ ਮਾਮਲਾ ਨਹੀਂ ਆਇਆ ਸਾਹਮਣੇ - ਕੋਵਿਡ-19
ਰੂਪਨਗਰ: ਜਿੱਥੇ ਪੂਰੇ ਦੇਸ਼ ਦੇ ਵਿੱਚ ਕੋਰੋਨਾ ਦੀ ਮਹਾਂਮਾਰੀ ਲਗਾਤਾਰ ਆਪਣੇ ਪੈਰ ਪਸਾਰ ਰਹੀ ਹੈ ਉੱਥੇ ਹੀ ਰੂਪਨਗਰ ਜ਼ਿਲ੍ਹੇ ਤੋਂ ਕੋਰੋਨਾ ਨਾਲ ਜੁੜੀ ਇੱਕ ਚੰਗੀ ਖ਼ਬਰ ਹੈ। ਜ਼ਿਲ੍ਹੇ ਦੇ ਵਿੱਚ ਹੁਣ ਤੱਕ ਕੋਰੋਨਾ ਦੇ 55 ਟੈਸਟ ਕੀਤੇ ਗਏ ਸਨ ਜਿਨ੍ਹਾਂ ਦੇ ਵਿੱਚੋਂ 53 ਮਰੀਜ਼ਾਂ ਦੀ ਕੋਰੋਨਾ ਨੈਗਟਿਵ ਰਿਪੋਰਟ ਆ ਚੁੱਕੀ ਹੈ। ਇਨ੍ਹਾਂ ਵਿੱਚੋਂ ਕੇਵਲ 2 ਮਰੀਜ਼ ਕੋਰੋਨਾ ਪੌਜ਼ੀਟਿਵ ਹਨ ਜੋ ਰੂਪਨਗਰ ਜ਼ਿਲ੍ਹੇ ਦੇ ਪਿੰਡ ਚਿਤਾਮਲੀ ਨਾਲ ਸਬੰਧਤ ਹਨ। ਜਾਣਕਾਰੀ ਮੁਤਾਬਕ ਇਨ੍ਹਾਂ 2 ਕੋਰੋਨਾ ਪੀੜਤ ਮਰੀਜ਼ਾਂ ਦੀ ਸਿਹਤ ਦੇ ਵਿੱਚ ਵੀ ਸੁਧਾਰ ਹੋ ਰਿਹਾ ਹੈ।