ਗਿੱਦੜਬਾਹਾ ਦੇ ਸਰਕਾਰੀ ਹਸਪਤਾਲ 'ਚ 50 ਬੈੱਡਾਂ ਦਾ ਕੋਵਿਡ ਕੇਅਰ ਸੈਂਟਰ ਸ਼ੁਰੂ - ਕੋਵਿਡ ਮਰੀਜਾਂ
ਸ੍ਰੀ ਮੁਕਤਸਰ ਸਾਹਿਬ: ਗਿੱਦੜਬਾਹਾ ਵਿਖੇ ਸਰਕਾਰੀ ਹਸਪਤਾਲ ਵਿੱਚ 50 ਬੈੱਡਾਂ ਦਾ ਕੋਵਿਡ ਕੇਅਰ ਸੈਂਟਰ ਸ਼ੁਰੂ ਹੋ ਗਿਆ ਹੈ। ਨਾਲ ਹੀ ਕੋਵਿਡ ਮਰੀਜਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਸ਼ਕਿਲ ਤੋਂ ਬਚਾਉਣ ਅਤੇ ਕੋਰੋਨਾ ਸਬੰਧੀ ਕਿਸੇ ਸ਼ਿਕਾਇਤ ਜਾਂ ਸੁਝਾਅ ਲਈ ਸਿਵਲ ਹਸਪਤਾਲ ਵਿਖੇ ਇੱਕ ਹੈਲਪ ਡੈਸਕ ਵੀ ਸਥਾਪਿਤ ਕੀਤਾ ਗਿਆ ਹੈ। ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕੋਰੋਨਾ ਮਰੀਜਾਂ ਦੀ ਦੇਖਭਾਲ ਲਈ ਹਸਪਤਾਲ ਵਿੱਚ ਸਾਰੇ ਪ੍ਰਬੰਧ ਪੂਰੇ ਕਰ ਲਏ ਗਏ ਹਨ। ਜੇਕਰ ਕੋਈ ਕਮੀ ਬਾਕੀ ਰਹੀ ਤਾਂ ਉਸ ਨੂੰ ਵੀ ਕੁਝ ਦਿਨਾਂ ਅੰਦਰ ਪੂਰਾ ਕਰ ਲਿਆ ਜਾਵੇਗਾ। ਇਸ ਮੌਕੇ ਰਾਜਾ ਵੜਿੰਗ ਨੇ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ।