'ਪੁਰਾਣੀ ਪੈਨਸ਼ਨ ਸਕੀਮ ਕਰ ਸਕਦੀ ਐ ਸੂਬਾ ਸਰਕਾਰ ਦਾ ਵਿੱਤੀ ਸੰਕਟ ਖ਼ਤਮ'
ਫ਼ਤਿਹਗੜ੍ਹ ਸਾਹਿਬ: ਸੀਪੀਐੱਫ ਕਰਮਚਾਰੀ ਯੂਨੀਅਨ ਅਤੇ ਪੁਰਾਣੀ ਪੈਨਸ਼ਨ ਸੰਘਰਸ਼ ਬਹਾਲ ਕਮੇਟੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੂਹਰੇ ਰੋਸ-ਮੁਜ਼ਾਹਰਾ ਕਰ ਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ। ਮੁਲਾਜਮਾਂ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਲਾਗੂ ਨਹੀਂ ਕਰ ਰਹੀ। ਆਉਣ ਵਾਲੇ ਸਮੇਂ ਵਿੱਚ ਉਹ ਵਲੋਂ ਹੋਰ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਕਈ ਮੀਟਿੰਗਾਂ ਹੋਣ ਦੇ ਬਾਵਜੂਦ ਵੀ ਸੂਬਾ ਸਰਕਾਰ ਨੇ ਮੁਲਾਜ਼ਮਾਂ ਦੀ ਮੁੱਖ ਮੰਗ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਸਬੰਧੀ ਚੁੱਪੀ ਧਾਰੀ ਹੋਈ ਹੈ। ਉਨ੍ਹਾਂ ਕਿਹਾ ਕਿ ਯੂਨੀਅਨ ਵੱਲੋਂ ਕਈ ਵਾਰ ਸੁਝਾਅ ਦਿੱਤਾ ਜਾ ਚੁੱਕਾ ਹੈ ਕਿ ਜੇ ਸੀਪੀਐੱਫ ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਘੇਰੇ 'ਚ ਲਿਆਂਦਾ ਜਾਵੇ ਤਾਂ 7 ਹਜ਼ਾਰ ਕਰੋੜ ਤੋਂ ਜਿਆਦਾ ਪੈਸਾ ਸੂਬਾ ਸਰਕਾਰ ਨੂੰ ਕੇਂਦਰੀ ਪੈਨਸ਼ਨ ਏਜੰਸੀ ਤੋਂ ਵਾਪਸ ਆ ਜਾਵੇਗਾ ਜਿਸ ਨਾਲ ਜਿੱਥੇ ਸੂਬਾ ਸਰਕਾਰ ਦਾ ਸੰਕਟ ਖ਼ਤਮ ਹੋ ਜਾਵੇਗਾ।