ਸੀਪੀਐਮਐਲ ਨੇ ਕਨਵੈਨਸ਼ਨ ਕਰ ਪੰਜਾਬ ਦੇ ਅਹਿਮ ਮੁੱਦਿਆਂ 'ਤੇ ਕੀਤੀ ਵਿਚਾਰ ਚਰਚਾ - convention
ਜਲੰਧਰ :ਸੀਪੀਐਮਐਲ ਨੇ ਇੱਕ ਕਨਵੈਨਸ਼ਨ ਕੀਤੀ ਜਿਸ ਵਿੱਚ ਪੰਜਾਬ ਵਿੱਚ ਹੋ ਰਹੀ ਰਾਜਨੀਤੀ ਅਤੇ ਕਈ ਅਹਿਮ ਪੰਜਾਬ ਦੇ ਮੁੱਦਿਆਂ ਉੱਤੇ ਵਿਚਾਰ ਚਰਚਾ ਕੀਤੀ। ਇਸ ਵਿੱਚ ਮੁੱਖ ਤੌਰ ਤੇ ਕਈ ਲੋਕ ਅਤੇ ਕਈ ਬੁੱਧੀਜੀਵੀ ਵੀ ਸ਼ਾਮਿਲ ਸਨ। ਇਸ ਦੌਰਾਨ ਸੀਪੀਐਮ ਦੇ ਆਗੂ ਦਰਸ਼ਨ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਨੀਤੀਆਂ ਸਰਾਸਰ ਗ਼ਲਤ ਹਨ। ਜੋ ਕਿਸਾਨਾਂ ਦੇ ਹੱਕ ਦੀ ਗੱਲ ਹੈ ਉਸ ਨੂੰ ਨਹੀਂ ਸੁਣਿਆ ਜਾ ਰਿਹਾ ਅਤੇ ਜੋ ਵੀ ਸੂਬੇ ਦੇ ਹੱਕ ਹਨ ਉਨ੍ਹਾਂ ਨੂੰ ਕੇਂਦਰ ਸਰਕਾਰ ਵੱਲੋਂ ਦਬਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੋ ਗ਼ਦਰ ਪਾਰਟੀ ਦੇ ਨਾਲ ਸੰਬੰਧਿਤ ਕਿਤਾਬਾਂ ਹਨ ਉਸ ਨੂੰ ਪੰਜਾਬ ਦੀ ਕਿਤਾਬਾਂ ਦੇ ਸਿਲੇਬਸ ਵਿੱਚੋਂ ਕੱਢਿਆ ਜਾ ਰਿਹਾ ਹੈ। ਇਹ ਸਭ ਨਿੰਦਨਯੋਗ ਹੈ।