ਪੁੱਤਾਂ ਵਾਂਗ ਪਾਲੀ ਫਸਲ ਮੀਂਹ ਨਾਲ ਹੋ ਰਹੀ ਖ਼ਰਾਬ - ਪੰਜਾਬ ਸਰਕਾਰ
ਫ਼ਿਰੋਜ਼ਪੁਰ: ਪੰਜਾਬ ਸਰਕਾਰ ਵੱਲੋਂ ਦਾਣਾ ਮੰਡੀਆਂ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ ਪਰ ਬੀਤੇ ਦਿਨੀਂ ਫਿਰੋਜ਼ਪੁਰ ਪਏ ਮੀਂਹ ਨੇ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਖੁੱਲ੍ਹੇ ਆਸਮਾਨ ਥੱਲੇ ਪਈ ਕਿਸਾਨਾਂ ਦੀ ਕਣਕ ਦੀ ਫਸਲ ਪੂਰੀ ਤਰ੍ਹਾਂ ਭਿੱਜ ਚੁੱਕੀ ਹੈ। ਇਸ ਨੂੰ ਲੈ ਕੇ ਕਿਸਾਨ ਪ੍ਰੇਸ਼ਾਨ ਨਜ਼ਰ ਆ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਬਾਰਦਾਨੇ ਦੀ ਘਾਟ ਕਾਰਨ ਉਨ੍ਹਾਂ ਦੀ ਕਣਕ ਮੰਡੀਆਂ ਵਿੱਚ ਖ਼ਰਾਬ ਹੋ ਰਹੀ ਹੈ ਅਤੇ ਉਪਰੋ ਆਸਮਾਨ ਵਿੱਚ ਛਾਏ ਬਦਲ ਉਨ੍ਹਾਂ ਨੂੰ ਡਰਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਇਸੇ ਤਰ੍ਹਾਂ ਬਰਸਾਤ ਹੁੰਦੀ ਰਹੀ ਅਤੇ ਖਰੀਦ ਨਾ ਹੋਈ ਤਾਂ ਉਨ੍ਹਾਂ ਦੀ ਫਸਲ ਮੰਡੀਆਂ ਵਿੱਚ ਹੀ ਪਈ ਖ਼ਰਾਬ ਹੋ ਜਾਵੇਗੀ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜੋ ਪੰਜਾਬ ਸਰਕਾਰ ਨੇ ਦਾਅਵੇ ਕੀਤੇ ਸਨ ਸਰਕਾਰ ਉਨ੍ਹਾਂ ਦਾਅਵਿਆਂ ਉੱਤੇ ਖਰੀ ਉਤਰੇ ਤਾਂਕਿ ਕਿਸਾਨ ਸਮੇਂ ਸਿਰ ਆਪਣੀ ਫਸਲ ਵੇਚ ਕੇ ਘਰ ਜਾ ਸਕੇ।