ਲੌਕਡਾਊਨ ਦਾ ਪੰਜਵਾਂ ਪੜਾਅ ਸ਼ੁਰੂ ਹੁੰਦਿਆ ਹੀ ਬਰਨਾਲਾ ਦੇ ਬਾਜ਼ਾਰਾਂ 'ਚ ਲੱਗੀ ਭੀੜ - ਬਰਨਾਲਾ ਲੌਕਡਾਉਨ
ਬਰਨਾਲਾ: ਕੋਰੋਨਾ ਵਾਇਰਸ ਕਾਰਨ ਦੇਸ਼ ਵਿੱਚ ਲੱਗੇ ਲੌਕਡਾਊਨ ਦਾ ਪੰਜਵਾਂ ਪੜਾਅ ਸ਼ੁਰੂ ਹੋ ਚੁੱਕਿਆ ਹੈ। ਪੰਜਵੇਂ ਪੜਾਅ ਦੇ ਸ਼ੁਰੂ ਹੁੰਦਿਆਂ ਹੀ ਵੱਡੀ ਗਿਣਤੀ ਵਿੱਚ ਲੋਕ ਘਰਾਂ ਤੋਂ ਬਾਹਰ ਨਿਕਲਣੇ ਸ਼ੁਰੂ ਹੋ ਗਏ ਹਨ। ਅੱਜ ਪੰਜਵੇਂ ਪੜਾਅ ਦੇ ਪਹਿਲੇ ਦਿਨ ਬਰਨਾਲਾ ਦੇ ਬਾਜ਼ਾਰਾਂ ਦੇ ਵਿੱਚ ਜਾਮ ਲੱਗ ਗਏ। ਸਰਕਾਰ ਵੱਲੋਂ ਪੰਜਵੇਂ ਪੜਾਅ ਵਿੱਚ ਦਿੱਤੀ ਰਾਹਤ ਦਾ ਨਾਜਾਇਜ਼ ਫਾਇਦਾ ਉਠਾਉਂਦੇ ਹੋਏ ਨਿਯਮਾਂ ਦਾ ਉਲੰਘਣ ਕੀਤਾ ਜਾ ਰਿਹਾ ਹੈ। ਬਰਨਾਲਾ ਦੇ ਬਾਜ਼ਾਰਾਂ ਵਿੱਚ ਲੋਕ ਵੱਡੀ ਗਿਣਤੀ ਵਿੱਚ ਘਰਾਂ ਤੋਂ ਬਾਹਰ ਨਿਕਲ ਆਏ ਅਤੇ ਸੋਸ਼ਲ ਡਿਸਟੈਂਸ ਦੀਆਂ ਧੱਜੀਆਂ ਉਡਾਈਆਂ ਗਈਆਂ।