30 ਅਪ੍ਰੈਲ ਤੱਕ ਜਾਰੀ ਰਹੇਗਾ ਪੰਜਾਬ 'ਚ ਕਰਫਿਊ, ਪੰਜਾਬ ਕੈਬਿਨੇਟ ਨੇ ਲਿਆ ਫੈਸਲਾ
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹੋਈ ਪੰਜਾਬ ਕੈਬਿਨੇਟ ਦੀ ਬੈਠਕ 'ਚ ਸੂਬੇ ਵਿੱਚ ਕਰਫਿਊ 30 ਅਪ੍ਰੈਲ ਤੱਕ ਵਧਾਉਣ ਦਾ ਫੈਸਲਾ ਲਿਆ ਗਿਆ ਹੈ। ਇਸ ਨਾਲ ਹੀ ਕੈਬਿਨੇਟ ਨੇ ਕੇਂਦਰ ਸਰਕਾਰ ਨੂੰ 10 ਏਕੜ ਜ਼ਮੀਨ 'ਤੇ ਨੈਸ਼ਨਲ ਇੰਸਟੀਚਿਉਟ ਆਫ ਵਾਈਰੋਲੋਜੀ ਬਣਾਉਣ ਦਾ ਫੈਸਲਾ ਵੀ ਲਿਆ ਹੈ। ਉੱਥੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵਿੱਤੀ ਪ੍ਰਬੰਧਨ ਨੂੰ ਦੇਖਦਿਆਂ ਹਰ ਵਿਭਾਗ ਦੇ ਅਧਿਕਾਰੀਆਂ ਨੂੰ ਕਟੌਤੀ ਕਰ ਇੱਕ ਪ੍ਰਸਤਾਵ ਪੇਸ਼ ਕਰਨ ਦੀ ਗੱਲ ਕਹੀ, ਜਿਸ ਨੂੰ ਲੈ ਕੇ ਇੱਕ ਸਬ ਕਮੇਟੀ ਬਣਾਈ ਗਈ ਹੈ ਜੋ ਕਿ ਮੰਗਲਵਾਰ ਨੂੰ ਬੈਠਕ ਕਰੇਗੀ ਅਤੇ ਸੋਮਵਾਰ ਤੱਕ ਹਰ ਇੱਕ ਵਿਭਾਗ ਦੇ ਅਧਿਕਾਰੀ ਨੂੰ ਪ੍ਰਸਤਾਵ ਦੇਣਾ ਪਵੇਗਾ।