ਕੋਵਿਡ-19: ਘਰ-ਘਰ ਪਹੁੰਚਾਇਆ ਜਾਵੇਗਾ ਰਾਸ਼ਨ: ਅੰਮ੍ਰਿਤ ਕੌਰ ਗਿੱਲ
ਕਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਵਿੱਚ ਲੱਗੇ ਹੋਏ ਕਰਫ਼ਿਊ ਦੌਰਾਨ ਫਤਿਹਗੜ੍ਹ ਸਾਹਿਬ ਦੀ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਵੱਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਘਰਾਂ ਵਿੱਚ ਰਹਿ ਕੇ ਹੀ ਸਰਕਾਰ ਅਤੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਗੱਲ ਕਹੀ ਹੈ। ਉਨ੍ਹਾਂ ਨੇ ਕਿਹਾ ਕਿ ਲੋੜਵੰਦਾਂ ਤੱਕ ਰਾਸ਼ਨ ਸਮੱਗਰੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਘਰ-ਘਰ ਪਹੁੰਚਾਈ ਜਾਵੇਗੀ।