ਪੰਜਾਬ 'ਚ ਕਰਫਿਊ: ਡਰੋਨ ਕੈਮਰਿਆਂ ਦੀ ਮਦਦ ਨਾਲ ਜਲੰਧਰ ਪੁਲਿਸ ਰੱਖੇਗੀ ਸ਼ਹਿਰ ਦਾ ਧਿਆਨ - ਡਰੋਨ ਕੈਮਰੇ
ਜਲੰਧਰ: ਕੋਰੋਨਾ ਵਾਇਰਸ ਦੇ ਬਚਾਅ ਲਈ ਸੂਬੇ 'ਚ ਕਰਫਿਊ ਲਾਇਆ ਗਿਆ ਹੈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਸੂਬੇ ਦੇ 10 ਜ਼ਿਲ੍ਹਿਆਂ 'ਚ ਡਰੋਨ ਕੈਮਰਿਆਂ ਰਾਹੀਂ ਹਲਾਤਾਂ 'ਤੇ ਨਜ਼ਰ ਰੱਖੀ ਜਾਵੇਗੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਲੋਕ ਇੱਥੇ ਕਰਫਿਊ ਦੀ ਪਾਲਣਾ ਕਰ ਰਹੇ ਹਨ, ਪਰ ਫਿਰ ਵੀ ਸ਼ਹਿਰ ਦੇ ਸੰਵੇਦਨਸ਼ੀਲ ਇਲਾਕਿਆਂ 'ਚ ਡਰੋਨ ਕੈਮਰਿਆਂ ਰਾਹੀਂ ਨਿਗਰਾਨੀ ਰੱਖੀ ਜਾਵੇਗੀ।