ਮੁਕੰਮਲ ਤਾਲਾਬੰਦੀ ਤੋਂ ਬਾਅਦ ਪੁਲਿਸ ਨੇ ਸਥਾਨਕ ਵਾਸੀਆਂ ਨੂੰ ਘਰਾਂ 'ਚ ਰਹਿਣ ਦੀ ਕੀਤੀ ਅਪੀਲ - ਮੁਕੰਮਲ ਤਾਲਾਬੰਦੀ
ਪੰਜਾਬ 'ਚ ਲੋਕ ਡਾਊਨ ਤੋਂ ਬਾਅਦ ਸੂਬਾ ਸਰਕਾਰ ਨੇ ਪੂਰੇ ਪੰਜਾਬ 'ਚ 31 ਮਾਰਚ ਤੱਕ ਕਰਫ਼ਿਊ ਲਗਾਉਣ ਦਾ ਨਿਰਦੇਸ਼ ਜਾਰੀ ਕਰ ਦਿੱਤੇ ਹਨ ਜਿਸ ਮਗਰੋਂ ਬਟਾਲਾ ਪੁਲਿਸ ਵੱਲੋਂ ਕਰਫ਼ਿਊ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਐਸ.ਪੀ ਜਸਬੀਰ ਸਿੰਘ ਰਾਏ ਨੇ ਕਿਹਾ ਕਿ ਸੂਬਾ ਸਰਕਾਰ ਦੇ ਨਿਰਦੇਸ਼ਾਂ ਤੋਂ ਬਾਅਦ ਮੁਕੰਮਲ ਤਾਲਾਬੰਦੀ ਕਰ ਦਿੱਤੀ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਘਰ ਤੋਂ ਬਾਹਰ ਨਹੀਂ ਨਿਕਲਣ ਦੀ ਸਲਾਹ ਦਿੱਤੀ।