ਕਰਫ਼ਿਊ ਦੌਰਾਨ ਪੰਜਾਬ-ਚੰਡੀਗੜ੍ਹ ਬਾਰਡਰ 'ਤੇ ਪੁਲਿਸ ਕਰ ਰਹੀ ਜਾਂਚ - ਕੋਵਿਡ-19
ਚੰਡੀਗੜ੍ਹ: ਪੁਲਿਸ ਨੇ ਕਰਫ਼ਿਊ ਦੌਰਾਨ ਸਖ਼ਤੀ ਦਾ ਰੁੱਖ ਅਪਣਾਇਆ ਹੋਇਆ ਹੈ। ਪੰਜਾਬ-ਚੰਡੀਗੜ੍ਹ ਬਾਰਡਰ 'ਤੇ ਨਾਕਾ ਲਗਾ ਕੇ ਪੁਲਿਸ ਵੱਲੋਂ ਸਾਰਿਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤੇ ਬਿਨਾਂ ਕਰਫ਼ਿਊ ਪਾਸ ਜਾਂ ਕਿਸੇ ਜ਼ਰੂਰੀ ਕੰਮ ਤੋਂ ਬਾਹਰ ਘੁੰਮਣ ਵਾਲਿਆਂ 'ਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਜਾਣਕਾਰੀ ਲਈ ਦੱਸ ਦਈਏ ਕਿ ਚੰਡੀਗੜ੍ਹ ਪੁਲਿਸ ਵੱਲੋਂ ਸ਼ਹਿਰ ਵਿੱਚ 38 ਨਾਕੇ ਲਗਾਏ ਗਏ ਹਨ ਤੇ ਉਥੇ ਆਉਣ ਵਾਲੇ ਲੋਕਾਂ ਦੀ ਸਕਰੀਨਿੰਗ ਵੀ ਕੀਤੀ ਜਾਂਦੀ ਹੈ।