ਕਰਫਿਊ ਦੌਰਾਨ ਬਿਨ੍ਹਾਂ ਐਮਰਜੈਂਸੀ ਤੋਂ ਬਾਹਰ ਘੁੰਮਣ ਵਾਲਿਆਂ ਦੇ ਕੱਟੇ ਜਾਣਗੇ ਚਲਾਣ: ਐਸਡੀਐਮ - ਕੋਵਿਡ-19
ਸ੍ਰੀ ਫ਼ਤਿਹਗੜ੍ਹ ਸਾਹਿਬ: ਕੋਰੋਨਾ ਵਾਇਰਸ ਦੇ ਪੰਜਾਬ ਵਿੱਚ ਮਾਮਲੇ ਵਧਦੇ ਜਾ ਰਹੇ ਹਨ ਕਿਉਂਕਿ ਨੰਦੇੜ ਸਾਹਿਬ ਤੋਂ ਆਏ ਸ਼ਰਧਾਲੂ ਜ਼ਿਆਦਾਤਰ ਪੌਜ਼ੀਟਿਵ ਆ ਰਹੇ ਹਨ। ਇਸ ਨੂੰ ਦੇਖਦੇ ਹੋਏ ਜ਼ਿਲ੍ਹਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਵਿੱਚ ਕਰਫ਼ਿਊ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਜਿੱਥੇ ਪੰਜਾਬ ਦੇ ਵਿੱਚ 7 ਤੋਂ 11 ਵਜੇ ਤੱਕ ਲੋਕਾਂ ਨੂੰ ਜ਼ਰੂਰਤ ਦਾ ਸਮਾਨ ਲੈਣ ਦੇ ਲਈ ਛੋਟ ਦਿੱਤੀ ਗਈ ਹੈ ਉੱਥੇ ਹੀ ਪ੍ਰਸ਼ਾਸਨ ਵੱਲੋਂ ਬਿਨ੍ਹਾਂ ਕਿਸੇ ਐਮਰਜੈਂਸੀ ਤੋਂ ਬਾਹਰ ਘੁੰਮਣ ਵਾਲਿਆਂ ਦੇ ਚਲਾਨ ਵੀ ਕੱਟੇ ਜਾ ਰਹੇ ਹਨ।