ਪੁਲਿਸ ਨੇ ਕੀਤੀ ਸਖ਼ਤੀ, ਕਰਫਿਊ ਉਲੰਘਣਾ ਕਰਨ ਵਾਇਆਂ 'ਤੇ ਮਾਮਲਾ ਕੀਤਾ ਦਰਜ - ਪੰਜਾਬ ਲੌਕਡਾਊਨ
ਕਵਿਡ-19 ਕਾਰਨ ਭਾਰਤ 'ਚ ਲੱਗੇ ਕਰਫਿਊ ਕਾਰਨ ਸੂਬੇ ਦੇ ਵੱਖ-ਵੱਖ ਥਾਵਾਂ 'ਚ ਪੁਲਿਸ ਪੂਰੀ ਮਸ਼ਤੈਦੀ ਨਾਲ ਆਪਣਾ ਕੰਮ ਕਰ ਰਹੀ ਹੈ। ਰੂਪਨਗਰ ਦੀ ਪੁਲਿਸ ਕਰਫਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤੀ ਨਾਲ ਪੇਸ਼ ਆਉਂਦੀ ਨਜ਼ਰ ਆ ਰਹੀ ਹੈ। ਐਸਐਚਓ ਕੁਲਬੀਰ ਸਿੰਘ ਦੱਸਿਆ ਕਿ ਇਲਾਕੇ ਦੇ ਵਿੱਚ ਲੋਕ ਕਰਫਿਊ ਨਿਯਮਾਂ ਦੀ ਪਾਲਣਾ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਰਫਿਊ ਦੀ ਉਲੰਘਣਾ ਕਰਨ ਦੇ ਮਾਮਲੇ ਅਤੇ ਪਾਲਣਾ ਨਾ ਕਰਨ ਵਾਲਿਆਂ ਵਿਰੁੱਧ ਸਖ਼ਤੀ ਵਰਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਹੁਣ ਤੱਕ 30 ਮਾਮਲੇ ਦਰਜ ਕੀਤੇ ਜਾ ਚੁੱਕੇ ਹਨ ਅਤੇ 74 ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਇਸ ਦੇ ਨਾਲ ਹੀ 25 ਵਹੀਕਲ ਜ਼ਬਤ ਕੀਤੇ ਗਏ ਹਨ ਅਤੇ 50 ਦੇ ਚਲਾਨ ਵੀ ਕੀਤੇ ਗਏ ਹਨ।