ਬਠਿੰਡਾ ਜ਼ਿਲ੍ਹਾ ਕੋਰੋਨਾ ਤੋਂ ਹਾਲੇ ਤੱਕ ਸੁਰੱਖਿਅਤ, ਸਖ਼ਤੀ ਨਾਲ ਲਾਗੂ ਹੈ ਜ਼ਿਲ੍ਹਾ 'ਚ ਕਰਫਿਊ - covid-19
ਬਠਿੰਡਾ: ਜ਼ਿਲ੍ਹੇ ਵਿੱਚ ਹਾਲੇ ਤੱਕ ਕੋਰੋਨਾ ਵਾਇਰਸ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ। ਇਸ ਦੀ ਜਾਣਕਾਰੀ ਮੈਡੀਕਲ ਅਫ਼ਸਰ ਡਾਕਟਰ ਗੁਰਮੇਲ ਸਿੰਘ ਨੇ ਮੀਡੀਆ ਨੂੰ ਦਿੱਤੀ ਹੈ। ਐੱਸ.ਐੱਸ.ਪੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਰਫਿਊ ਦੀ ਪਾਲਣਾ ਸਖ਼ਤੀ ਨਾਲ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਰਿਫਊ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।