ਕੋਰੋਨਾ ਸੰਕਟ ਦੌਰਾਨ ਬੱਸਾਂ ’ਚ ਵੱਧ ਸਵਾਰੀਆਂ ਬਿਠਾਉਣ ਵਾਲਿਆਂ ਦੇ ਕੱਟੇ ਚਲਾਨ - during the Corona epidemic
ਗੁਰਦਾਸਪੁਰ: ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਲੈ ਕੇ ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਕਾਫੀ ਗੰਭੀਰ ਹੋ ਚੁੱਕਾ ਹੈ। ਕੋਰੋਨਾ ਦੇ ਕਹਿਰ ਨੂੰ ਰੋਕਣ ਲਈ ਲਗਾਤਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਸਿਹਤ ਵਿਭਾਗ ਵੱਲੋਂ ਸੈਂਪਲਿੰਗ ਵੀ ਤੇਜ਼ ਕਰ ਦਿੱਤੀ ਗਈ ਹੈ ਅਤੇ ਗੁਰਦਾਸਪੁਰ ਵਿੱਚ ਨਾਈਟ ਕਰਫ਼ਿਊੂ ਲਗਾ ਕੇ ਸਖ਼ਤੀ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਰਟੀਓ ਬਲਦੇਵ ਰੰਧਾਵਾ ਨੇ ਦੱਸਿਆ ਕਿ ਕੁਝ ਲੋਕ ਕੋਰੋਨਾ ਲਈ ਜਾਰੀ ਕੀਤੀਆਂ ਹਿਦਾਇਤਾਂ ਦਾ ਉਲੰਘਣਾ ਕਰ ਰਹੇ ਸਨ, ਜਿਸ ਦੇ ਚੱਲਦੇ ਅੱਜ 5 ਬੱਸਾਂ ਦੇ ਚਲਾਨ ਕੱਟੇ ਗਏ ਹਨ।