ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ - ਮਾਸਕ ਜ਼ਰੂਰ ਲਗਾਓ
ਫ਼ਰੀਦਕੋਟ: ਟ੍ਰੈਫਿਕ ਸਮੱਸਿਆ ਦਿਨੋਂ-ਦਿਨ ਵੱਧਦੀ ਹੀ ਜਾ ਰਹੀ ਹੈ ਜਿਸ ਤਹਿਤ ਜੈਤੋ ਟ੍ਰੈਫਿਕ ਪੁਲਿਸ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਖ਼ਿਲਾਫ਼ ਸਖਤੀ ਦਿਖਾਉਂਦੇ ਹੋਏ 12 ਦੇ ਕਰੀਬ ਚਲਾਨ ਕੱਟੇ ਗਏ। ਇਸ ਮੌਕੇ ਟ੍ਰੈਫਿਕ ਇੰਚਾਰਜ਼ ਬਲਜਿੰਦਰ ਸਿੰਘ ਨੇ ਕਿਹਾ ਕਿ ਜੋ ਲੋਕ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਦੇ ਹਨ ਉਹਨਾਂ ਖ਼ਿਲਾਫ਼ ਸਖ਼ਤੀ ਇਸੇ ਹੀ ਤਰ੍ਹਾਂ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਘਰ ਤੋਂ ਬਾਹਰ ਨਿਕਲਦੇ ਸਮੇਂ ਮਾਸਕ ਜ਼ਰੂਰ ਲਗਾਓ ਨਹੀਂ ਤਾਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।