ਸਰਕਾਰੀ ਸਕੂਲਾਂ 'ਚ ਦਾਖ਼ਲਾ ਵਧਾਉਣ ਨੂੰ ਲੈ ਕੇ ਅਧਿਆਪਕਾਂ ਵੱਲੋਂ ਸਾਇਕਲ ਰੈਲੀ - ਅਨੰਦਪੁਰ ਸਾਹਿਬ
ਸ੍ਰੀ ਅਨੰਦਪੁਰ ਸਾਹਿਬ: ਇੱਥੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਤੇ ਅਧਿਆਪਕਾਂ ਵੱਲੋ ਦਾਖ਼ਲਾ ਵਧਾਉਣ ਦੇ ਉਦੇਸ਼ ਨਾਲ ਸਾਇਕਲ ਰੈਲੀ ਕੱਢੀ ਗਈ। ਜਿਸ ਨੂੰ ਐਸ ਡੀ ਐਮ ਕੰਨੂ ਗਰਗ ਨੇ ਹਰੀ ਝੰਡੀ ਦੇ ਰਵਾਨਾ ਕੀਤਾ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਅਪਣੇ ਬੱਚਿਆਂ ਨੂੰ ਸਰਕਾਰੀ ਸਕੂਲਾ ਵਿੱਚ ਪੜ੍ਹਾਉਣਾ ਚਾਹੀਦਾ ਹੈ ਇਸ ਸਬੰਧੀ ਜਾਗਰੂਕਤਾ ਫ਼ੈਲਾਊਣ ਲਈ ਇਹ ਰੈਲੀ ਅਨੰਦਪੁਰ ਸਾਹਿਬ ਦੇ ਪੰਜ ਪਿਆਰਾ ਪਾਰਕ ਤੋਂ ਸੁਰੂ ਹੋ ਕੇ ਵੱਖ ਵੱਖ ਪਿੰਡਾਂ ਤੋਂ ਹੁੰਦੀ ਹੋਈ ਮੁੜ ਇੱਥੇ ਆ ਕੇ ਸਮਾਪਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਰੈਲੀ ਦੌਰਾਨ ਪਿੰਡਾਂ ਵਿੱਚ ਜਾ ਕੇ ਸਰਕਾਰੀ ਸਕੂਲਾਂ ਵਿੱਚ ਦਿੱਤੀਆਂ ਜਾ ਰਹੀਆਂ ਸਕੀਮਾਂ ਬਾਰੇ ਦੱਸਿਆ ਜਾਵੇਗਾ।