550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੀ ਸਾਈਕਲ ਰੈਲੀ - 550 ਸਾਲਾ ਪ੍ਰਕਾਸ਼ ਪੁਰਬ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਠਿੰਡਾ ਦੇ ਪੁਲਿਸ ਪਬਲਿਕ ਸਕੂਲ ਵਿੱਚ ਸਾਈਕਲ ਰੈਲੀ ਕੱਢੀ ਗਈ, ਜਿਸ ਨੂੰ ਪੰਜਾਬ ਦੇ ਵਿੱਤ-ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਸਾਈਕਲ ਰੈਲੀ ਵਿੱਚ ਮਨਪ੍ਰੀਤ ਸਿੰਘ ਬਾਦਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਿੱਤੇ ਗਏ ਸੰਦੇਸ਼ਾਂ ਨੂੰ ਸਮਰਪਿਤ ਸਿਹਤ ਅਤੇ ਸ਼ੁੱਧ ਵਾਤਾਵਰਣ ਦੇ ਸਿਧਾਂਤ 'ਤੇ ਚੱਲਣ ਦੀ ਗੱਲ ਕਹੀ। ਇਹ ਸਾਈਕਲ ਰੈਲੀ ਪੁਲਿਸ ਪਬਲਿਕ ਸਕੂਲ ਵਿੱਚੋਂ ਰਵਾਨਾ ਹੋਈ ਜੋ ਕਿ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਤੱਕ ਕੱਢੀ ਗਈ।