ਦਲ ਖਾਲਸਾ ਕਮੇਟੀ ਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਮਨਾਈ ਲੋਹੜੀ - ਖੇਤੀ ਕਾਨੂੰਨਾਂ ਦਾ ਵਿਰੋਧ
ਅੰਮ੍ਰਿਤਸਰ:ਪੰਜਾਬ 'ਚ, ਜਿਥੇ ਲੋਹੜੀ ਦਾ ਤਿਉਹਾਰ ਖੁਸ਼ੀ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ, ਉਥੇ ਕਿਸਾਨਾਂ ਵੱਲੋਂ ਇਸ ਵਾਰ ਕਿਸਾਨ ਅੰਦੋਲਨ ਦੇ ਸਮਰਥਨ 'ਚ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਲੋਹੜੀ ਮਨਾਈ ਗਈ। ਅੰਮ੍ਰਿਤਸਰ ਵਿਖੇ ਦਲ ਖਾਲਸਾ ਪਾਰਟੀ ਵੱਲੋਂ ਲੋਹੜੀ 'ਚ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਦਲ ਖਾਲਸਾ ਕਮੇਟੀ ਦੇ ਆਗੂ ਨੇ ਕਿਹਾ ਕਿ ਕਿਸਾਨ ਆਪਣੇ ਹੱਕਾਂ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ। ਸੁਪਰੀਮ ਕੋਰਟ ਵੱਲੋਂ ਖੇਤੀ ਕਾਨੂੰਨਾਂ 'ਤੇ ਰੋਕ ਲਗਾ ਕੇ ਕਮੇਟੀ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਸੁਪਰੀਮ ਕੋਰਟ ਦੀ ਕਮੇਟੀ ਦਾ ਇਰਾਦਾ ਸਪਸ਼ਟ ਤੌਰ 'ਤੇ ਨਜ਼ਰ ਆ ਰਿਹਾ ਹੈ, ਜਿਸ ਨਾਲ ਇਹ ਸਾਬਿਤ ਹੁੰਦਾ ਕਿ ਕੇਂਦਰ ਸਰਕਾਰ ਸੁਪਰੀਮ ਕੋਰਟ ਦੀ ਦੁਰਵਰਤੋਂ ਕਰ ਰਹੀ ਹੈ।ਕੇਂਦਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨ ਕਿਸਾਨ ਪੱਖੀ ਨਾ ਹੋਣ ਦੇ ਚਲਦੇ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸੁਪਰੀਮ ਕੋਰਟ ਦੇ ਆਦੇਸ਼ ਦਾ ਬਹਾਨਾ ਬਣਾ ਕੇ ਤਾਕਤ ਦੀ ਵਰਤੋਂ ਕਰਦੀ ਹੈ ,ਤਾਂ ਉਸ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ।ਉਨ੍ਹਾਂ 26 ਜਨਵਰੀ ਨੂੰ ਦਿੱਲੀ ਵਿੱਚ ਹੋਣ ਵਾਲੇ ਟਰੈਕਟਰ ਮਾਰਚ 'ਚ ਸ਼ਮੂਲੀਅਤ ਦੀ ਗੱਲ ਆਖੀ।