ਪੰਜਾਬ

punjab

ETV Bharat / videos

ਮੋਹਾਲੀ ਦੇ ਮੈਕਸ ਹਸਪਤਾਲ ਵਿੱਚ ਦਲੀਪ ਕੌਰ ਟਿਵਾਣਾ ਨੇ ਸੰਸਾਰ ਨੂੰ ਕਿਹਾ ਅਲਵਿਦਾ

By

Published : Jan 31, 2020, 5:57 PM IST

Updated : Jan 31, 2020, 6:07 PM IST

ਪੰਜਾਬੀ ਸਾਹਿਤ ਦੇ ਉੱਘੇ ਸਾਹਿਤਕਾਰ ਡਾ. ਦਲੀਪ ਕੌਰ ਟਿਵਾਣਾ ਦਾ ਦੇਹਾਂਤ ਹੋ ਗਿਆ ਹੈ। ਦੱਸ ਦਈਏ, ਦਲੀਪ ਕੌਰ ਟਿਵਾਣਾ ਦਾ ਕਾਫ਼ੀ ਸਮੇਂ ਤੋਂ ਬਿਮਾਰ ਸਨ ਤੇ ਮੈਕਸ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਸ਼ੁੱਕਰਵਾਰ ਨੂੰ ਉਹ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ। ਜਾਣਕਾਰੀ ਲਈ ਦੱਸ ਦਈਏ, ਪਦਮ ਸ੍ਰੀ ਨਾਲ ਸਨਮਾਨਿਤ ਬੀਬੀ ਦਲੀਪ ਕੌਰ ਟਿਵਾਣਾ ਦਾ ਪੰਜਾਬੀ ਸਾਹਿਤ ਦੇ ਵਿੱਚ ਬਹੁਤ ਵੱਡਾ ਨਾਂਅ ਹੈ ਤੇ ਉਨ੍ਹਾਂ ਨੇ ਪਦਮਸ੍ਰੀ ਅਵਾਰਡ ਵਾਪਸ ਵੀ ਕਰ ਦਿੱਤਾ ਸੀ। ਉਹ ਕਾਫ਼ੀ ਸਮੇਂ ਤੋਂ ਬਿਮਾਰ ਚੱਲ ਰਹੇ ਹਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਵਿਖੇ ਦਾਖ਼ਲ ਕਰਵਾਇਆ ਗਿਆ ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਮੈਕਸ ਹਸਪਤਾਲ ਵਿੱਚ ਰੈਫ਼ਰ ਕੀਤਾ ਗਿਆ ਸੀ। ਦੱਸਿਆ ਜਾਂਦਾ ਕਿ ਉਨ੍ਹਾਂ ਨੂੰ ਨਮੂਨੀਆ ਦੀ ਸ਼ਿਕਾਇਤ ਹੋਈ ਸੀ ਤੇ ਉਨ੍ਹਾਂ ਦੇ ਫੇਫੜਿਆਂ ਵਿੱਚ ਵੀ ਦਿੱਕਤ ਸੀ। ਉਨ੍ਹਾਂ ਦਾ ਅੰਤਿਮ ਸਸਕਾਰ ਸ਼ਨੀਵਾਰ ਨੂੰ ਪਟਿਆਲਾ ਵਿਖੇ ਕੀਤਾ ਜਾਵੇਗਾ। ਇਸ ਮੌਕੇ ਸੁੱਖੀ ਬਰਾੜ ਆਰਟ ਕੌਂਸਲ ਦੇ ਚੇਅਰਮੈਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
Last Updated : Jan 31, 2020, 6:07 PM IST

ABOUT THE AUTHOR

...view details